ਹਮੀਰਾ ਵਿਖੇ ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਸਲਾਨਾ ਮੇਲਾ 2 ਜੂਨ ਨੂੰ: ਸੇਵਾਦਾਰ ਵਿਜੇ ਕੁਮਾਰ

ਕਪੂਰਥਲਾ (ਦ ਸਟੈਲਰ ਨਿਊਜ਼ ), ਰਿਪੋਰਟ- ਗੌਰਵ ਮੜੀਆ। ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਸਲਾਨਾ ਮੇਲਾ 2 ਜੂਨ ਦਿਨ ਸ਼ੁੱਕਰਵਾਰ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਵਿਜੇ ਕੁਮਾਰ ਜੀ ਨੇ ਦੱਸਿਆ ਕਿ ਇਹ ਸਲਾਨਾ ਮੇਲਾ ਪਿੰਡ ਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ ਇਸ ਮੇਲੇ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਹਾਜਰਿਆ ਭਰਨਗੇ ਅਤੇ ਆਈਆਂ ਸੰਗਤਾਂ ਦਾ ਮਨੋਰੰਜਨ ਕਰਨਗੇ।

Advertisements

ਇਸ ਮੇਲੇ ਵਿੱਚ ਆਇਆ ਸੰਗਤਾਂ ਲਈ ਲੰਗਰ ਤੇ ਛਬੀਲ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ ਇਸ ਮੇਲੇ ਵਿੱਚ ਪੱਤਰਕਾਰ ਭਾਈਚਾਰਾ ਵੀ ਆਪਣਾ ਪੂਰਾ ਸਹਿਯੋਗ ਦੇਵੇਗਾ। ਮੁੱਖ ਸੇਵਾਦਾਰ ਬਾਬਾ ਵਿਜੇ ਕੁਮਾਰ ਜੀ ਵਲੋ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲੇ ਵਿੱਚ ਆਉਣ ਤੇ ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ।

LEAVE A REPLY

Please enter your comment!
Please enter your name here