ਝੂਠੀਆਂ ਦਰਖਾਸਤਾਂ ਦੇਣ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਕਪੂਰਥਲਾ ਨੇ ਐਸਡੀਐਮ ਕਪੂਰਥਲਾ, ਨਾਇਬ ਤਹਿਸੀਲਦਾਰ ਕਪੂਰਥਲਾ ਅਤੇ ਥਾਣਾ ਸਿਟੀ ਕਪੂਰਥਲਾ ਨੂੰ ਇੱਕ ਪੱਤਰ ਲਿਖ ਕੇ ਝੂਠੀ ਦਰਖਾਸਤ ਦੇਣ ਵਾਲੇ ਵਿਅਕਤੀ ਖ਼ਿਲਾਫ਼ ਕਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਸੇਵਾ ਸੁਸਾਇਟੀ ਵੱਲੋਂ ਲਿਖਿਆ ਕਿ ਬੀਤੀ 30 ਮਈ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੁਲਿਸ ਕੰਟਰੋਲ ਰੂਮ ਤੇ ਗੁਰੂਦੁਆਰਾ ਸਾਹਿਬ ਬਾਵਿਆਂ ਵਿਖੇ ਚੋਰੀ ਦੀ ਝੂਠੀ ਸੂਚਨਾ ਦਿੱਤੀ ਗਈ ਸੀ ਜਿਸ ਤੇ ਥਾਣਾ ਸਦਰ ਦੇ ਐਸਐਚਓ, ਥਾਣਾ ਕੋਤਵਾਲੀ ਦੇ ਐਸਐਚਓ ਤੇ ਥਾਣਾ ਸਿਟੀ ਤੋ ਭਾਰੀ ਪੁਲਿਸ ਬੱਲ ਲੈਕੇ ਗੁਰੂਦੁਆਰਾ ਸਾਹਿਬ ਬਾਵਿਆਂ ਵਿਖੇ ਪੁੱਜੇ ਸਨ ਅਤੇ ਪਹਿਲਾਂ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਤਾਇਨਾਤ  ਪੁਲਿਸ ਮੁਲਜ਼ਮਾਂ ਨੇ ਕਿਸੇ ਵੀ ਤਰ੍ਹਾਂ ਦੀ ਚੋਰੀ ਨਾ ਹੋਣ ਦੀ ਪੁਸ਼ਟੀ ਕੀਤੀ।

Advertisements

ਇਸ ਮੌਕੇ ਸੇਵਾ ਸੁਸਾਇਟੀ ਨੇ ਕਿਹਾ ਕਿ ਗੁਰੂਦੁਆਰਾ ਸਾਹਿਬ ਵਿਖ਼ੇ ਕਰੀਬ 14 ਸੀ ਸੀ ਟੀਵੀ ਕੈਮਰੇ ਲੱਗੇ ਹਨ ਅਤੇ ਪੁਲਿਸ ਮੁਲਾਜਮਾਂ ਦੀ ਵੀ 24 ਘੰਟੇ ਡਿਊਟੀ ਲੱਗੀ ਹੋਈ ਹੈ। ਕਿਸੇ ਸ਼ਰਾਰਤੀ ਅਨਸਰ ਵੱਲੋਂ ਜਿੱਥੇ ਗੁਰੂਦੁਆਰਾ ਸਾਹਿਬ ਦੀ ਬਦਨਾਮੀ ਕਰਨ ਦੀ ਕੋਸ਼ਿਸ਼ ਕੀਤੀ ਹੈ ਉਥੇ ਹੀ ਪੁਲਿਸ ਨੂੰ ਵੀ ਗੁੰਮਰਾਹ ਕੀਤਾ ਹੈ। ਸੁਸਾਇਟੀ ਨੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਉਕਤ ਝੂਠੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਸ਼ਨਾਖ਼ਤ ਕਰਕੇ ਪਰਚਾ ਦਰਜ ਕੀਤਾ ਜਾਵੇ ਤਾਂ ਜ਼ੋ ਆਮ ਜਨਤਾ ਅਤੇ ਸ਼ਹਿਰ ਵਾਸੀਆਂ ਅੰਦਰ ਡਰ ਦਾ ਮਹੌਲ ਬਣਨ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here