ਵਾਰਡ 8 ਵਿੱਚ ਨਾਲੀਆਂ ਨੂੰ ਪਾਈਪਾਂ ਪਾ ਕੇ ਢੱਕਣ ਦਾ ਕੰਮ ਸ਼ੁਰੂ

ਰੂਪਨਗਰ (ਦ ਸਟੈਲਰ ਨਿਊਜ਼ ) ਰਿਪੋਰਟ- ਧਰੂਵ ਨਾਰੰਗ । ਰੋਪੜ ਦੇ ਵਾਰਡ ਨੰਬਰ 8 ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਤਹਿਤ ਨਾਲੀਆਂ ਵਿੱਚ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਹੋਦੀਆਂ ਬਣਾਈ ਜਾ ਰਹੀਆਂ ਹਨ। ਜਿਸ ਨਾਲ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ। ਇਸ ਸਬੰਧੀ ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਵਾਰਡ 8 ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੂਰੇ ਵਾਰਡ ਵਿੱਚ ਨਾਲੀਆਂ ਨੂੰ ਬੰਦ ਕਰਕੇ ਪਾਈਪਾਂ ਪਾਈਆਂ ਜਾ ਰਹੀਆਂ ਹਨ ਅਤੇ ਹੋਦੀਆਂ ਬਣਾਈ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਾਰਡ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਸਤਿੰਦਰ ਨਾਗੀ, ਬੌਬੀ ਸ਼ਰਮਾ, ਸ਼ਾਲੂ, ਅਮਿਤ ਜੈਨ, ਟੋਨੀ ਵਰਮਾ, ਠੇਕੇਦਾਰ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here