ਤੰਬਾਕੂ ਨਾ ਸਿਰਫ ਸੇਵਨ ਕਰਨ ਵਾਲੇ ਬਲਕਿ ਉਸਦੇ ਸੰਪਰਕ ਵਿੱਚ ਆਉਣ ਵਾਲ਼ੇ ਹਰ ਵਿਅਕਤੀ ਲਈ ਘਾਤਕ: ਪ੍ਰਿੰ. ਲਲਿਤਾ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਪ੍ਰਿੰਸੀਪਲ ਲਲਿਤਾ ਅਰੋੜਾ ਦੀ ਯੋਗ ਅਗਵਾਈ ਵਿੱਚ, ਸ ਕੰ ਸ ਸ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਵਿਸ਼ਵ ਤੰਬਾਕੂ ਦਿਵਸ ਨਾਲ਼ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਵਧ-ਚੜ ਕੇ ਹਿੱਸਾ ਲਿਆ। ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਪ੍ਰਿੰਸੀਪਲ ਮੈਡਮ ਨੇ ਸਟਾਫ ਅਤੇ ਬੱਚਿਆਂ ਨੂੰ ਵੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਮੈਡਮ ਜੀ ਨੇ ਇਸ ਜਾਗਰੂਕਤਾ ਸੈਮੀਨਾਰ ਵਿੱਚ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮਨੁੱਖ ਅਤੇ ਉਸਦੇ ਸੰਪਰਕ ਵਿੱਚ ਆਉਣ ਵਾਲ਼ੇ ਹਰੇਕ ਵਿਅਕਤੀ ਲਈ ਘਾਤਕ ਹੈ। ਮੈਡਮ ਜੀ ਨੇ ਸਾਰੇ ਬੱਚਿਆਂ ਨੂੰ ਵੀ ਆਪਣੇ ਘਰ ਦੇ ਮੈਂਬਰ ਅਤੇ ਆਲ਼ੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

Advertisements

ਪੋਸਟਰ ਮੇਕਿੰਗ ਮੁਕਾਬਲੇ ਤਰਨਪ੍ਰੀਤ ਕੌਰ ਜੀ ਵੱਲੋਂ ਕਰਵਾਏ ਗਏ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਮੁਸਕਾਨ ਸ਼ਰਮਾ ਪਹਿਲੇ, ਸੁਖਵਿੰਦਰ ਕੌਰ ਦੂਸਰੇ ਅਤੇ ਡਿੰਪਲ ਤੀਜੇ ਸਥਾਨ ਤੇ ਰਹੀ। ਭਾਸ਼ਣ ਮੁਕਾਬਲੇ ਨਵਜੋਤ ਸੰਧੂ ਅਤੇ ਅਲਕਾ ਜੀ ਵੱਲੋਂ ਕਰਵਾਏ ਗਏ, ਜਿਹਨਾਂ ਵਿੱਚ ਯਾਸਮੀਨ ਨੇ ਪਹਿਲਾ, ਗੋਲਡੀ ਨੇ ਦੂਸਰਾ ਅਤੇ ਨੇਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁੰਤੀ ਦੇਵੀ ਜੀ ਅਤੇ ਮਿਸ ਯੋਗਿਤਾ ਜੀ ਵੱਲੋਂ ਲੇਖ ਮੁਕਾਬਲੇ ਕਰਵਾਏ ਗਏ, ਇਹਨਾਂ ਵਿੱਚ ਸ਼ਰੂਤੀ ਗੁਪਤਾ ਨੇ ਪਹਿਲਾ, ਰਾਜਵੀਰ ਕੌਰ ਨੇ ਦੂਸਰਾ ਅਤੇ ਕ੍ਰਿਤਿਕਾ ਰਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਮੈਡਮ ਜੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਹਨਾਂ ਗਤੀਵਿਧੀਆਂ ਦੇ ਨਾਲ-ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਵੀ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਪ੍ਰਿੰਸੀਪਲ ਲਲਿਤਾ ਅਰੋੜਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇੰਚਾਰਜ ਅਪਰਾਜਿਤਾ ਕਪੂਰ ਅਤੇ ਤਰਨਪ੍ਰੀਤ ਕੌਰ ਵੱਲੋਂ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਰਿਤਿਕਾ ਨੇ ਪਹਿਲਾ, ਸਿਮਰਨਜੀਤ ਨੇ ਦੂਸਰਾ ਅਤੇ ਪ੍ਰੀਤੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਲਲਿਤਾ ਅਰੋੜਾ, ਅਪਰਾਜਿਤਾ ਕਪੂਰ, ਰਵਿੰਦਰ ਕੌਰ, ਨਵਜੋਤ ਕੌਰ, ਪਰਵੀਨ ਕੁਮਾਰੀ, ਚੰਦਰ ਪ੍ਰਭਾ, ਤਰਨਪ੍ਰੀਤ ਕੌਰ, ਮਧੂ ਬਾਲਾ, ਬਲਦੇਵ ਸਿੰਘ, ਯਸ਼ਪਾਲ ਸਿੰਘ, ਸੰਜੀਵ ਅਰੋੜਾ, ਬਲਦੇਵ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here