ਸੀਐਮ ਮਾਨ ਨੇ ਕੇਂਦਰ ਸਰਕਾਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੁਰੱਖਿਆ ਨਾ ਲੈਣ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫ਼ੀ ਹੈ। ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਉਨ੍ਹਾਂ ਨੂੰ ਲੋੜ ਨਹੀਂ ਹੈ, ਸਗੋਂ ਸੀ.ਐੱਮ.ਸਕਿਓਰਿਟੀ ਦੀ ਸਪੈਸ਼ਲ ਟੀਮ ਹੀ ਕਾਫ਼ੀ ਹੈ।

Advertisements

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਕੇਂਦਰੀ ਸਰਕਾਰ ਨੇ ਮੁੱਖ ਮੰਤਰੀ ਮਾਨ ਨੂੰ ਜ਼ੈੱਡ ਪਲੱਸ ਸਕਿਓਰਿਟੀ ਮੁਹੱਈਆ ਕਰਵਾਈ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਮਾਨ ਦੀ ਸੁਰੱਖਿਆ ਤਹਿਤ ਸੀ.ਆਰ.ਪੀ.ਐੱਫ. ਦੇ ਜਵਾਨਾਂ ਦੀ ਤਾਇਨਾਤੀ ਹੋਵੇਗੀ। ਕੇਂਦਰੀ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਮੰਤਰੀ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਵਧਾਉਣ ਦਾ ਫ਼ੈਸਲਾ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਸੀ।

LEAVE A REPLY

Please enter your comment!
Please enter your name here