ਆਈਟੀਆਈ (ਲੜਕੇ) ਵਿਖੇ 7 ਜੂਨ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਪਟਿਆਲਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਬਿਊਰੋ ਵੱਲੋਂ 7 ਜੂਨ ਨੂੰ ਆਈ.ਟੀ.ਆਈ. (ਲੜਕੇ) ਨਾਭਾ ਰੋਡ ਪਟਿਆਲਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਜੀ.ਐਸ.ਏ. ਇੰਡਸਟਰੀਜ਼,ਐਕਸਿਸ ਬੈਂਕ,ਜੀ.ਸੀ.ਐਮ. ਕੋਨਵੈਂਟ ਸਕੂਲ,ਪ੍ਰੀਤ ਟਰੈਕਟਰਜ਼,ਰਿਲਾਇੰਸ ਨਿਪੋਨ ਲਾਇਫ ਇੰਸ਼ੋਰੈਂਸ,ਗੋਦਰੇਜ,ਡਾ. ਆਈ.ਟੀ.ਐਮ. ਵਰਗੀਆਂ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

Advertisements

ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਦਸਵੀਂ,ਬਾਰ੍ਹਵੀਂ, ਆਈ.ਟੀ.ਆਈ.,ਡਿਪਲੋਮਾ, ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਦੀ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ  ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿੱਚ ਲਗਭਗ 735 ਅਸਾਮੀਆਂ ਭਰੀਆਂ ਜਾਣੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ ਭਵਿੱਖ ਉੱਜਵਲ ਬਣਾਉਣ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776 10877 ‘ਤੇ ਜਾਂ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਬਲਾਕ ਡੀ,ਮਿੰਨੀ ਸਕੱਤਰੇਤ,ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here