
ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿਖੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮੋਗਾ ਦੇ ਬੱਸ ਸਟੈਂਡ ਦੇ ਅੰਦਰ ਕੰਧ ਤੇ ਇੱਕ ਕਾਊਂਟਰ ਉੱਪਰ ਲਿਖਿਆ ਹੋਇਆ ਮਿਲਿਆ। ਸੂਚਨਾ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬੱਸ ਸਟੈਂਡ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ 2 ਸ਼ੱਕੀ ਵਿਅਕਤੀ ਵੀ ਕੈਂਦ ਹੋਏ ਹਨ।

ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਘੱਲੂਘਾਰਾ ਹਫ਼ਤੇ ਦੇ ਚੱਲਦਿਆਂ ਸੂਬੇ ਭਰ ਵਿੱਚ ਸੁੱਰਖਿਆਂ ਵਧਾਈ ਗਈ ਹੈ ਤਾਂ ਜੋ ਕਿਸੇ ਵਿਅਕਤੀ ਵੱਲੋਂ ਪੰਜਾਬ ਦੀ ਸਥਿਤੀ ਨੂੰ ਕੋਈ ਭੰਗ ਨਾ ਕਰ ਸਕੇ ਪਰ ਸ਼ਰਾਰਤੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ।












