ਸ਼ਰਾਰਤ ਦੀ ਫ਼ਿਰਾਕ ’ਚ ਖਾਲਿਸਤਾਨ ਸਮਰਥੱਕ, ਹੋ ਸਕਦਾ ਹੈ ਅੱਤਵਾਦੀ ਹਮਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਪਿਛਲੇ ਕੁੱਝ ਸਮੇਂ ਤੋਂ ਖਾਲਿਸਤਾਨੀ ਅੱਤਵਾਦੀ ਸਰਗਰਮ ਹਨ। ਇਸ ਦੌਰਾਨ ਖੁਫੀਆ ਵਿਭਾਗ ਦੇ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰੱਚ ਰਿਹਾ ਹੈ। ਪੰਜਾਬ ਪੁਲਿਸ ਦੇ ਖ਼ੁਫੀਆਂ ਵਿਭਾਗ ਨੂੰ ਪੰਜਾਬ ਬਾਰੇ ਵੱਡੀ ਚੇਤਾਵਨੀ ਮਿਲੀ ਹੈ ਕਿ ਖਾਲਿਸਤਾਨੀ ਅਰਸ਼ ਡੱਲਾ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕਿਸੇ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਸਕਦਾ ਹੈ।

Advertisements

ਅੱਤਵਾਦੀ ਅਰਸ਼ ਡੱਲਾ ਨੇ 6 ਜੂਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਇਮਾਰਤਾਂ ਤੇ ਖਾਲਿਸਤਾਨੀ ਝੰਡੇ ਲਗਾਉਣ ਦਾ ਕੰਮ ਦਿੱਤਾ ਹੈ ਤਾਂ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕੇ। ਇਹ ਅਲਰਟ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਵੱਲੋਂ ਕਈ ਥਾਵਾਂ ਤੇ ਸਰਚ-ਆਪ੍ਰੇਸ਼ਨ ਜ਼ਾਰੀ ਹਨ।

LEAVE A REPLY

Please enter your comment!
Please enter your name here