ਸੀ.ਜੇ.ਐਮ ਵਲੋਂ ਕੌਮੀ ਲੋਕ ਅਦਾਲਤ ਸਬੰਧੀ ਬੀਮਾ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) । ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਅਨੁਸਾਰ ਸੂਬਾ ਪੱਧਰ ’ਤੇ 15 ਜੁਲਾਈ ਨੂੰ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿਖੇ ਲਗਾਈ ਜਾਣੀ ਹੈ। ਇਸ ਲੋਕ ਅਦਾਲਤ ਵਿੱਚ ਕੋਰਟਾਂ ਵਿੱਚ ਚੱਲ ਰਹੇ ਪੈਡਿੰਗ ਕੇਸ ਜਿਵੇ ਕਿ ਮੋਟਰ ਐਕਸੀਡੈਂਟ ਕਲੇਮ, ਲੈਂਡ ਐਕੂਜ਼ੀਸ਼ੇਸ਼ਨ ਕੇਸ ਅਤੇ ਪਰਿਵਾਰਕ ਝਗੜੇ, ਆਦਿ ਸੁਣੇ ਜਾਣੇ ਹਨ। ਇਸ ਲੋਕ ਅਦਾਲਤ ਦੇ ਸਬੰਧ ਵਿੱਚ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਬੀਮਾ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਇਨ੍ਹਾਂ ਕੇਸਾਂ ਵਿੱਚ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਕੇਸਾਂ ਦਾ ਨਿਪਟਾਰਾ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਜਨਤਾ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।

Advertisements

ਇਸ ਤੋਂ ਇਲਾਵਾ ਮੁੱਖ ਦਫਤਰ ਦੇ ਹੁਕਮਾਂ ਅਨੁਸਾਰ ਅੰਤਰਰਾਸ਼ਟਰੀ ਸੈਕਸ ਵਰਕਰਜ਼ ਡੇਅ ਦੇ ਮੌਕੇ ’ਤੇ ਮੁਹੱਲਾ ਭੀਮ ਨਗਰ, ਹੁਸ਼ਿਆਰਪੁਰ ਵਿਖੇ ਸੈਮੀਨਾਰ  ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੈਨਲ ਐਡਵੋਕੇਟ ਮਿਸ ਰੇਨੂੰ ਵਲੋਂ ਔਰਤਾਂ ਨੂੰ ਉਨ੍ਹਾਂ  ਦੇ ਕਾਨੂੰਨੀ ਹੱਕਾਂ ਬਾਰੇ ਜਾਗਰੁਕ ਕੀਤਾ ਗਿਆ। ਇਸੇ ਤਰ੍ਹਾਂ ਸੀ.ਜੀ.ਐਮ. ਅਪਰਾਜਿਤਾ ਜੋਸ਼ੀ ਵਲੋਂ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਵਾਲਾਤੀਆਂ/ ਕੈਦੀਆਂ ਦੀਆਂ ਸਮੱਸਿਆਵਾ ਸੁਣੀਆਂ ਗਈਆਂ। ਇਸ ਮੋਕੇ ਕੇਂਦਰੀ ਜੇਲ੍ਹ,  ਹੁਸ਼ਿਆਰਪੁਰ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਹਾਜ਼ਰ ਸਨ।

LEAVE A REPLY

Please enter your comment!
Please enter your name here