Friday, October 23, 2026
Home National 22 ਜੂਨ ਨੂੰ ਅਮਰੀਕੀ ਸੰਸਦ ਦੀ ਸਾਂਝੀ ਬੈਠਕ ਨੂੰ ਪੀਐਮ ਮੋਦੀ ਕਰਨਗੇ...

22 ਜੂਨ ਨੂੰ ਅਮਰੀਕੀ ਸੰਸਦ ਦੀ ਸਾਂਝੀ ਬੈਠਕ ਨੂੰ ਪੀਐਮ ਮੋਦੀ ਕਰਨਗੇ ਸੰਬੋਧਨ

ਦਿੱਲੀ (ਦ ਸਟੈਲਰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੇ ਅੰਤ ਵਿੱਚ ਵਾਸ਼ਿੰਗਟਨ ਡੀਸੀ ਦੀ ਦੌਰੇ ਦੌਰਾਨ ਅਮਰੀਕੀ ਕਾਂਗਰਸ ਸੰਸਦ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਨ ਵਾਲੇ ਹਨ। ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 22 ਜੂਨ ਨੂੰ ਪ੍ਰਤੀਨਿਧ ਸਦਨ ਅਤੇ ਸੈਨੇਟ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਲਈ ਸੱਦਾ ਦਿੱਤਾ ਹੈ। ਕੇਵਿਨ ਮੈਕਕਾਰਥੀ ਨੂੰ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਪੀਐਮ ਮੋਦੀ ਦਾ ਅਮਰੀਕੀ ਸੰਸਦ ਨੂੰ ਸੰਬੋਧਨ ਕਰਨਾ ਸਾਡੀ ਲਈ ਮਾਣ ਵਾਲੀ ਗੱਲ ਹੈ।

Advertisements

ਮੈਕਕਾਰਥੀ ਦੇ ਸੱਦੇ ਨੇ ਅਮਰੀਕੀ ਕਾਂਗਰਸ ਨੂੰ ਪ੍ਰਧਾਨ ਮੰਤਰੀ ਦੇ ਅੰਤਿਮ ਸੰਬੋਧਨ ਦਾ ਵੀ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਨੇ ‘ਸਥਾਈ ਪ੍ਰਭਾਵ ਛੱਡਿਆ’ ਅਤੇ ਭਾਰਤ ਅਤੇ  ਅਮਰੀਕਾ ਦਰਮਿਆਨ ਦੋਸਤਾਨਾ ਸਬੰਧਾਂ ਨੂੰ ਬਹੁਤ ਮਜ਼ਬੂਤ ਕੀਤਾ। ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ 21 ਤੋਂ 24 ਜੂਨ ਤੱਕ ਅਮਰੀਕਾ ਦੇ ਪਹਿਲੇ ਸਰਕਾਰੀ ਦੌਰੇ ਲਈ ਵ੍ਹਾਈਟ ਹਾਊਸ ਵਿੱਚ ਪੀਐਮ ਮੋਦੀ ਦੀ ਮੇਜ਼ਬਾਨੀ ਕਰਨ ਜਾ ਰਹੇ ਹਨ।

LEAVE A REPLY

Please enter your comment!
Please enter your name here