ਓਡੀਸ਼ਾ ਰੇਲ ਹਾਦਸੇ ਵਿੱਚ 288 ਦੇ ਕਰੀਬ ਲੋਕਾਂ ਦੀ ਮੌਤ, 900 ਲੋਕ ਜ਼ਖ਼ਮੀ

ਓਡੀਸ਼ਾ (ਦ ਸਟੈਲਰ ਨਿਊਜ਼)। ਓਡੀਸ਼ਾ ਦੇ ਬਾਲਾਸੋਰ ਵਿੱਚ ਬਹੂਤ ਹੀ ਦਰਦਨਾਕ ਰੇਲ ਹਾਦਸਾ ਵਾਪਰਿਆ ਹੈ। ਇਸ ਰੋਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਕਰੀਬ 288 ਦੱਸੀ ਜਾ ਰਹੀ  ਅਤੇ 900 ਯਾਤਰੀ ਕਰੀਬ ਜ਼ਖ਼ਮੀ  ਹੋ ਗਏ ਹਨ। ਦੱਸ ਦਈਏ ਕਿ ਬਾਲਾਸੋਰ ਵਿੱਚ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਦੇ 10 ਤੋਂ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਉਲਟੇ ਪਟੜੀ ਦੇ ਡਿੱਗ ਪਏ। ਦੂਜੇ ਟ੍ਰੈਕ ਤੇ ਯਸ਼ਵੰਤਪੁਰ ਤੋਂ ਹਾਵੜਾ ਜਾ ਰਹੀ ਇਹ ਹੋਰ ਟਰੇਨ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਦੇ ਡੱਬਿਆਂ ਨਾਲ ਟਕਰਾ ਕੇ ਪਟੜੀ ਤੋਂ ਉਤਰ ਗਈ। ਇਸ ਟਰੇਨ ਦੇ 3 ਤੋਂ 4 ਡੱਬੇ ਪਟੜੀ ਤੋਂ ਉਤਰ ਗਏ। 

Advertisements

ਬਾਲਾਸੋਰ ਵਿੱਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਗੱਡੀ ਦੀ ਦੁਰਘਟਨਾ ਤੋਂ ਬਾਅਦ ਫਸੇ ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਇਸ ਦੌਰਾਨ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਬਾਲਾਸੋਰ ਪਹੁੰਚ ਗਏ। ਉਨ੍ਹਾਂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਏਅਰਫੋਰਸ ਦੀ ਮਦਦ ਵੀ ਲਈ ਜਾ ਰਹੀ ਹੈ। ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਇਸ ਦੀ ਪੁਸ਼ਟੀ ਕਰਦਿਆਂ ਟਵੀਟ ਵਿੱਚ ਕਿਹਾ ਕਿ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਰੇਲ ਮੰਤਰਾਲੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਸਰਕਾਰੀ ਸੋਗ ਦਾ ਹੁਕਮ ਦਿੱਤਾ ਹੈ। ਓਡੀਸ਼ਾ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਕਿ ਪੂਰੇ ਰਾਜ ਵਿੱਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।

LEAVE A REPLY

Please enter your comment!
Please enter your name here