ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਹੋਈ ਮੀਟਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਨਾਲ ਪੰਜਾਬ ਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀ ਦੀ ਮੀਟਿੰਗ ਹੋਈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਹੋਈ। ਇਸ ਮੀਟਿੰਗ ਵਿੱਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਸਨ। ਦੱਸ ਦਈਏ ਕਿ ਹਰਿਆਣਾ ਵੱਲੋਂ ਪੀਯੂ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗ ਰਿਹਾ ਹੈ। ਪਰ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ਵਿੱਚ ਨਹੀਂ ਹੈ।

Advertisements

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੀਯੂ ਸਾਡੀ ਵਿਰਾਸਤ ਹੈ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਾਂ। ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁੱਝ ਕਾਲਜਾਂ ਨੂੰ ਮਾਨਤਾ ਦਿਵਾਉਣ ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ਹੋ ਰਹੀਆਂ ਹਨ, ਪਰ ਇਸ ਮੁੱਦੇ ਤੇ ਫੈਸਲਾਂ ਲੈਣਾ ਬਾਕੀ ਹੈ।

LEAVE A REPLY

Please enter your comment!
Please enter your name here