ਵਿਸ਼ਵ ਵਾਤਾਵਰਨ ਦਿਵਸ ਮੌਕੇ ਪਰਵਿੰਦਰ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ- ਗੌਰਵ ਮੜੀਆ। ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਜਿਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਸੰਤ ਬਲਬੀਰ ਸਿੰਘ ਨੇ ਕਿਹਾ ਕਿ ਇਸ ਵਿਸ਼ੇ ਤੇ ਸਾਨੂੰ ਵੱਖ-ਵੱਖ ਸਮਿਆਂ ‘ਤੇ ਧਾਰਮਿਕ ਗੁਰੂਆ ਨੇ ਵੀ ਵਾਤਾਵਰਨ ਦੀ ਸੰਭਾਲ ਲਈ ਫਲਸਫੇ ਜਾਰੀ ਕਰਕੇ ਮਨੁੱਖਤਾ ਨੂੰ ਇਸ ਦੇ ਅਰਥਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ, ਪਰ ਮੌਜੂਦਾ ਸਮੇਂ ‘ਚ ਵਾਤਾਵਰਨ ਨੂੰ ਬਚਾਉਣ ਦੀ ਬਜਾਏ ਅਸੀਂ ਇਸ ਨੂੰ ਦੂਸ਼ਿਤ ਕਰਨ ‘ਚ ਲੱਗੇ ਹੋਏ ਹਾਂ, ਜਿਸ ਦੇ ਘਾਤਕ ਨਤੀਜੇ ਭੁਗਤਣੇ ਪੈ ਸਕਦੇ ਹਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਮਨੁੱਖੀ ਜੀਵਨ ਦਾ ਜਿਊਣਾ ਮੁਸ਼ਕਲ ਹੋ ਸਕਦਾ ਹੈ।

Advertisements

ਸੰਤ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਬਹੁਤ ਸਖ਼ਤ ਕਾਨੂੰਨ ਪਹਿਲਾਂ ਹੀ ਬਣੇ ਹੋਏ ਹਨ ਪਰ ਇਨ੍ਹਾਂ ਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ । ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਮੁਫ਼ਾਦਾਂ ਲਈ ਵਾਤਾਵਰਨ ਨੂੰ ਦੂਸ਼ਿਤ ਕਰਨਾ ਬੰਦ ਕਰਨ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੀ ਭਰਪਾਈ ਕਰਨੀ ਔਖੀ ਹੋ ਜਾਵੇਗੀ। ਆਪ ਆਗੂ ਪਰਵਿੰਦਰ ਢੋਟ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਵਾਤਵਰਨ ਨੂੰ ਬਚਾਉਣ ਲਈ  ਲੰਬੀ ਲੜਾਈ ਲੜੀ ਹੈ । ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਹਨਾ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਵਿਸ਼ੇ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਬਣੀ ‘ਆਪ’ ਸਰਕਾਰ ਇਸ ਵਿਸ਼ੇ ਨੂੰ ਲੈ ਕੇ ਕਾਫੀ ਚਿੰਤਤ ਹੈ ਅਤੇ ਗੰਭੀਰਤਾ ਨਾਲ ਵਿਉਂਤਬੰਦੀ ਕਰ ਰਹੀ ਹੈ । ਜਿਸ ਵਿੱਚ ਸੰਤ ਬਲਬੀਰ ਸਿੰਘ ਜੀ ਦੇ ਤਜਰਬੇ ਤੋਂ ਮਦਦ ਲੈਂਦਿਆਂ ਸਰਕਾਰ ਕੰਮ ਕਰ ਰਹੀ ਹੈ।ਪਰਵਿੰਦਰ ਢੋਟ ਨੇ ਕਿਹਾ ਕਿ ਵਾਤਾਵਰਨ ਦਿਵਸ ਦੀ ਸਹੀ ਪਰਿਭਾਸ਼ਾ ਇਹ ਹੈ ਕਿ ਅਸੀਂ ਆਪਣੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰੀਏ ਅਤੇ  ਇੱਕ ਖੁਸ਼ਹਾਲ ਮਨੁੱਖੀ ਜੀਵਨ ਦੀ ਕਾਮਨਾ ਕਰੀਏ ।

LEAVE A REPLY

Please enter your comment!
Please enter your name here