ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਚਿਲਡਰਨ ਹੋਮ ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨਾਲ ਪੌਦੇ ਲਗਾਏ। ਇਸ ਤੋਂ ਇਲਾਵਾ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਲਈ ਚਾਰਟ ਮੁਕਾਬਲੇ ਕਰਵਾਏ ਗਏ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਪਹਿਲਾ ਸਥਾਨ ਸੋਨੂੰ, ਦੂਜਾ ਸਥਾਨ ਅੰਗਰੇਜ਼ ਅਤੇ ਤੀਜਾ ਸਥਾਨ ਸਚਿਨ ਅਤੇ ਸੁਖਦੀਪ ਸਿੰਘ ਨੇ ਹਾਸਲ ਕੀਤਾ।

Advertisements

ਭਾਗ ਲੈਣ ਵਾਲੇ ਬਾਕੀ ਬੱਚਿਆਂ ਨੂੰ ਵੀ ਇਨਾਮ ਵਜੋਂ ਕਾਪੀਆਂ, ਪੈੱਨ, ਪੈੱਨਸਿਲਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦਿਆਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਰੁੱਖਾਂ ਨੂੰ ਕੱਟਿਆ ਨਾ ਜਾਵੇ  ਕਿਉਂਕਿ ਇਹ ਸਾਨੂੰ ਆਕਸੀਜਨ ਦਿੰਦੇ ਹਨ ਜੋ ਕਿ ਸਾਡੀ ਜ਼ਿੰਦਗੀ ਲਈ ਇਕ ਅਤਿ ਮਹੱਤਵਪੂਰਨ ਕੁਦਰਤੀ ਸੋਮਾ ਹੈ। ਇਸ ਦੇ ਨਾਲ ਹੀ ਬੱਚਿਆਂ ਨੂੰ ਇਹ ਵੀ ਕਿਹਾ ਗਿਆ ਕਿ  ਜਰੂਰਤ ਦੇ ਸਮੇ ਹੀ ਬਿਜਲੀ ਦੀ ਵਰਤੋਂ ਕੀਤੀ ਜਾਵੇ ਆਸਪਾਸ ਦੇ ਕੂੜੇ ਨੂੰ ਡਸਟਬਿਨ ਵਿਚ ਪਾਇਆ ਜਾਵੇ ਅਤੇ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇ। ਇਸ ਸਾਲ ਦੇ ਵਿਸ਼ਵ ਵਾਤਾਵਰਣ ਦਿਵਸ ਦੇ ਥੀਮ ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ ’ਤੇ ਧਿਆਨ ਕੇਂਦਰਿਤ ਕਰਨ ਲਈ ‘ਬੀਟ ਪਲਾਸਟਿਕ ਪਲਿਊਸ਼ਨ’ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੁਪਰਡੈਂਟ ਅਬਜ਼ਰਵੇਸ਼ਨ ਹੋਮ ਪੁਨੀਤ ਕੁਮਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਪੈਰਾ ਲੀਗਲ ਵਲੰਟੀਅਰ ਪਵਨ ਕਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here