ਵਾਤਾਵਰਨ ਬਚਾਉਣ ਲਈ ਹਰ ਵਿਅਕਤੀ ਨੂੰ ਉਪਰਾਲੇ ਕਰਨੇ ਚਾਹੀਦੇ ਹਨ: ਪ੍ਰਿ. ਰਚਨਾ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) । ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਰਚਨਾ ਕੌਰ ਨੇ ਕੀਤੀ । ਇਸ ਮੌਕੇ ਤੇ ਬੋਲਦਿਆਂ ਉਹਨਾਂ ਕਿਹਾ ਕਿ ਸਾਫ ਸੁਥਰਾ ਅਤੇ ਸਿਹਤਮੰਦ ਵਾਤਾਵਰਨ ਚੰਗੀ ਸਿਹਤ ਦੀ ਨਿਸ਼ਾਨੀ ਹੈ। ਸਾਨੂੰ ਸਾਰਿਆਂ ਨੂੰ ਹੀ ਰਲ ਮਿਲਕੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਆਪਣੇ ਆਲ਼ੇ ਦੁਆਲ਼ੇ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ।

Advertisements

ਕਾਲਜ ਦੇ ਰੈਡ ਰਿਬਨ ਕਲੱਬ ਦੇ ਵਲੰਟੀਅਰ ਵਲੋਂ ਇਸ ਮੌਕੇ ਤੇ ਪ੍ਰਣ ਕੀਤਾ ਕਿ ਉਹ ਆਪਣੇ ਆਪਣੇ ਇਲਾਕਿਆਂ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਅਤੇ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਇਸ ਮੌਕੇ ਤੇ ਸ਼੍ਰੀ ਮਤੀ ਰਚਨਾ ਕੌਰ ਨੇ ਅੰਜੀਰ ਦੇ ਫ਼ਲ ਦਾ ਦਰਖ਼ਤ ਲਗਾਕੇ ਵਾਤਾਵਰਨ ਬਚਾਉਣ ਦੀ ਮਹਿਮਾ ਨੂੰ ਅੱਗੇ ਤੋਰਿਆ। ਇਸ ਸਮਾਗਮ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।

LEAVE A REPLY

Please enter your comment!
Please enter your name here