‘ਆਪ’ ਵਿਧਾਇਕਾਂ ਤੇ ਕਿਰਨ ਖੇਰ ਵਿਚਕਾਰ ਹੋਈ ਬਹਿਸਬਾਜੀ, ਐਸਐਸਪੀ ਨੂੰ ਦਿੱਤੀ ਸ਼ਿਕਾਇਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਇਸ ਹੰਗਾਮੇ ਵਿੱਚ ਆਪ ਕੌਂਸਲਰ ਤੇ ਕਿਰਨ ਖੇਰ ਵਿੱਚ ਬਹਿਸਬਾਜ਼ੀ ਹੁੰਦੀ ਨਜ਼ਰ ਆਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਕਿਰਨ ਖ਼ੇਰ ਨੇ ਉਨ੍ਹਾਂ ਦੀ ਸੀਟ ਨੇੜੇ ਜਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਚੰਡੀਗੜ੍ਹ ਦੇ ਐਸਐਸਪੀ ਨੂੰ ਸ਼ਿਕਾਇਤ ਦਿੱਤੀ।

Advertisements

ਜਿਸ ਵਿੱਚ ਦੱਸਿਆ ਕਿ ਸੰਸਦ ਮੈਂਬਰ ਕਿਰਨ ਖੇਰ ਤੇ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਗਲਤ ਟਿੱਪਣੀਆਂ ਕਰਨ ਅਤੇ ਗਾਲੀ-ਗਲੋਚ ਦੇ ਦੋਸ਼ ਲਗਾਏ ਹਨ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਹੰਗਾਮਾ ਹੋਇਆ ਤੇ ਆਪ ਕੌਂਸਲਰਾਂ ਨੂੰ ਮੀਟਿੰਗ ਵਿੱਚੋਂ ਸਸਪੈਂਡ ਕਰ ਦਿੱਤਾ ਗਿਆ। ਕਿਰਨ ਖੇਰ ਨੇ ਪ੍ਰਧਾਨ ਮੰਤਰੀ ਵਿਰੁੱਧ ਗਲਤ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਲਗਾਏ ਹਨ, ਜਿਸ ਤੋਂ ਬਾਅਦ ਭਾਜਪਾ ਕੌਂਸਲਰਾਂ ਨੇ ਆਪ ਪਾਰਟੀ ਖਿਲਾਫ਼ ਨਾਅਰੇਬਾਜ਼ੀ ਕੀਤੀ ਇਸ ਦੇ ਨਾਲ ਹੀ ਕਾਂਗਰਸ ਨੇ ਡੰਪਿੰਗ ਗਰਾਉਂਡ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।

LEAVE A REPLY

Please enter your comment!
Please enter your name here