Friday, October 23, 2026
Home Punjab ਘਰ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਲੱਗੀ ਅੱਗ, ਕਈ ਸਮਾਨ ਸੜ ਕੇ...

ਘਰ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਲੱਗੀ ਅੱਗ, ਕਈ ਸਮਾਨ ਸੜ ਕੇ ਹੋਇਆ ਸਵਾਹ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾਂ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁ ਜਾਜਨ ਵਿੱਚ ਗਰੀਬ ਪਰਿਵਾਰ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੀ ਹੋਈ ਘਰ ਦੀ ਮਾਲਕਣ ਡੋਰਸ ਨੇ ਦੱਸਿਆ ਕਿ ਅਸਮਾਨ ਵਿੱਚ ਬਿਜਲੀ ਚਮਕੀ ਅਤੇ ਉਨ੍ਹਾਂ ਦੇ ਘਰ ਵਿੱਚ ਬਣੇ ਤੂੜੀ ਵਾਲੇ ਸ਼ੈੱਡ ਉੱਪਰ ਡਿੱਗ ਪਈ। ਜਿਸ ਨਾਲ ਤੂੜੀ ਨੂੰ ਅੱਗ ਗਈ।

Advertisements

ਉਨ੍ਹਾਂ ਦੱਸਿਆਂ ਕਿ ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਘਰ ਵਿੱਚ ਲੱਗੇ ਮੋਟਰਸਾਈਕਲ ਅਤੇ ਮੰਜੇ ਸਾੜ ਕੇ ਸੁਆਹ ਕਰ ਦਿੱਤੇ। ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗਡ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਮੌਕੇ ਤੇ ਆ ਕੇ ਅੱਗ ਤੇ ਕਾਬੂ ਪਾਇਆ। ਉਨ੍ਹਾਂ ਇਹ ਵੀ ਦੱਸਿਆਂ ਕਿ ਅੱਗ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ,ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here