ਖ਼ਤਰਨਾਕ ਗਿਰੋਹ ਦੇ 12 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਤੋਂ ਵੱਧ ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਪੁਲਿਸ ਵੱਲੋਂ ਇੱਕ ਖ਼ਤਰਨਾਕ ਗਿਰੋਹ ਦੇ 12 ਮੈਂਬਰਾਂ ਨੂੰ ਨਜਾਇਜ਼ ਹਥਿਆਰਾਂ ਸਮੇਂਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਗਿਰੋਹ ਹੁਣ ਤੱਕ 25-30 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਗਰੋਹ ਤੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਚੋਰੀ ਕੀਤੇ ਗਏ 14 ਮੋਟਰਸਾਈਕਲ ਤੇ ਤੇਜ਼ਧਾਰ ਹਥਿਆਰ ਵੀ ਮਿਲੇ ਹਨ।

Advertisements

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਨਾਂ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਜਸਵਿੰਦਰ ਸਿੰਘ, ਗੋਪਾਲ ਸਿੰਘ, ਗਗਨਦੀਪ ਸਿੰਘ ਸ਼ਾਮਲ ਹਨ। ਪਿਛਲੇ ਕਈ ਮਹੀਨਿਆਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਕਾਫ਼ੀ ਵੱਧ ਰਹੀਆਂ ਸਨ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here