ਸਿੱਖ ਸੰਗਠਨਾਂ ਵੱਲੋ ਵਿਰੋਧ ਕਰਨ ਤੇ ਮਾਲ ਵਿੱਚੋ ਹਟਾਇਆ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ

ਪਟਨਾ (ਦ ਸਟੈਲਰ ਨਿਊਜ਼)। ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਦੀਪੁਰ ਸਥਿਤ ਇਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾ ਦਿੱਤਾ ਗਿਆ ਸੀ, ਜਿਸਤੋ ਬਾਅਦ ਸਿੱਖ ਸੰਗਤ ਵੱਲੋ ਬੁੱਤ ਲਗਾਉਣ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਮਾਲ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨਾਂ ਤੋਂ ਬਾਅਦ ਇਸਨੂੰ ਮਾਲ ਤੋਂ ਹਟਾ ਦਿੱਤਾ ਗਿਆ।

Advertisements

ਮਾਲ ਵਿਚ ਬਣੇ ਦਸਮੇਸ਼ ਗੁਰੂ ਜੀ ਦਾ ਮੋਮ ਦਾ ਬੁੱਤ ਇੰਟਰਨੈੱਟ ਮੀਡੀਆ ਰਾਹੀਂ ਚਰਚਾ ਵਿੱਚ ਆਉਣ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਇੱਕ ਵਫ਼ਦ ਭੇਜਿਆ ਹੈ। ਕਮੇਟੀ ਦੇ ਵਾਈਸ ਚੇਅਰਮੈਨ ਨੇ ਮਾਲ ਵਿੱਚ ਸੱਚਾਈ ਦੀ ਜਾਂਚ ਕੀਤੀ ਅਤੇ ਪੂਰੇ ਘਟਨਾਕ੍ਰਮ ਬਾਰੇ ਮਾਲ ਦੇ ਮੈਨੇਜਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਖਲ ਤੋਂ ਬਾਅਦ ਮਾਲ ਵਿੱਚੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਹਟਾਇਆ ਗਿਆ।

LEAVE A REPLY

Please enter your comment!
Please enter your name here