ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਦੀ ਲੋਕ ਲੋਖਾ ਕਮੇਟੀ ਦੇ ਚੇਅਰਮੈਨ ਨਿਯੁਕਤ

ਬਟਾਲਾ (ਦ ਸਟੈਲਰ ਨਿਊਜ਼)। ‘ਆਪ’ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆ ਸਾਲ 2023-24 ਦੇ ਲਈ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਵੱਖ-ਵੱਖ ਕਮੇਟੀਆਂ ਦਾ ਗਠਨ ਕਰਦਿਆਂ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਹਨ।

Advertisements

ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿੱਚ ਸਪੀਕਰ ਸੰਧਵਾਂ ਵੱਲੋਂ ਜ਼ਿਲ੍ਹਾਂ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ, ਜਦਕਿ ਹੋਰ ਵੱਖ-ਵੱਖ 14 ਵਿਧਾਇਕਾਂ ਨੂੰ ਵੱਖ-ਵੱਖ ਕਮੇਟੀਆਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਦੌਰਾਨ ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਅੰਦਰ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।

LEAVE A REPLY

Please enter your comment!
Please enter your name here