‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ 10 ਜੂਨ ਨੂੰ ਮਾਨਸਾ ਵਿਖੇ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਮਾਨਸਾ ਵਿਖੇ ਕੀਤੀ ਜਾਵੇਗੀ। ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਕੈਬਨਿਟ ਮੀਟਿੰਗ ਕੀਤੀ ਜਾਂਦੀ ਹੈ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ।

Advertisements

ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਕਈ ਅਹਿਮ ਫੈਸਲਿਆਂ ਤੇ ਹੋਵੇਗੀ ਵਿਚਾਰ ਚਰਚਾ। ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ ਸੀ ਅਤੇ ਹੁਣ ਜ਼ਿਲ੍ਹਾਂ ਮਾਨਸਾ ਵਿਖੇ ਇਹ ਮੀਟਿੰਗ ਕੀਤੀ ਜਾਵੇਗੀ।

LEAVE A REPLY

Please enter your comment!
Please enter your name here