ਪੁੱਤਰ ਨੇ ਕੀਤਾ ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁੱਤ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪੁੱਤਰ ਨੂੰ ਪਿਤਾ ਨੇ ਕੰਮ ਕਰਨ ਲਈ ਕਿਹਾ ਤਾਂ ਗੁੱਸੇ ਵਿੱਚ ਆਏ ਪੁੱਤਰ ਨੇ ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਜਗਤ ਸਿੰਘ ਵਜੋਂ ਹੋਈ ਹੈ, ਜਿਸਦੀ ਉਮਰ 60 ਸਾਲ ਸੀ। ਉਸਦੀ ਲਾਸ਼ ਖੇਤਾ ਵਿੱਚੋਂ ਬਰਾਮਦ ਹੋਈ।

Advertisements

ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਦਾ ਭਤੀਜਾ ਖੇਤਾਂ ਵਿੱਚ ਗਿਆ ਤਾਂ ਉੱਥੇ ਉਸਨੇ ਉਸਦੀ ਲਾਸ਼ ਵੇਖੀ ਤਾਂ ਪਰਿਵਾਰ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕ ਜਗਤ ਸਿੰਘ ਦੇ ਛੋਟੇ ਪੁੱਤਰ ਦੇ ਬਿਆਨ ਦਰਜ ਕੀਤੇ ਗਏ ਤਾਂ ਪੁਲਿਸ ਨੂੰ ਪਤਾ ਲੱਗਾ ਕਿ ਉਸ ਦੇ ਵੱਡੇ ਭਰਾ ਨੇ ਹੀ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਰੋਹਤਕ ਪੀ.ਜੀ.ਆਈ. ਭੇਜ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।  

LEAVE A REPLY

Please enter your comment!
Please enter your name here