ਪੰਜਾਬ ਵਿੱਚ 14239 ਅਧਿਆਪਕਾਂ ਨੂੰ ਪੱਕੇ ਕਰਨ ਦੀ ਦਿੱਤੀ ਮਨਜ਼ੂਰੀ: ਮੁੱਖ ਮੰਤਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਸਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ਤੇ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।

Advertisements

ਮੁੱਖ ਮੰਤਰੀ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਕੈਬਿਨਟ ਦੌਰਾਨ ਪੰਜਾਬ ਵਿੱਚ 14239 ਅਧਿਆਪਕਾਂ ਨੂੰ ਪੱਕੇ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 7902 ਅਧਿਆਪਕ ਉਹ ਹਨ, ਜਿਨ੍ਹਾਂ ਨੂੰ 10 ਸਾਲ ਜਾਂ ਇਸ ਤੋਂ ਵੱਧ ਨੌਕਰੀ ਕੀਤੀ ਹੈ ਅਤੇ ਉਹ ਅਜੇ ਤੱਕ ਪੱਕੇ ਨਹੀਂ ਹੋਏ। ਇਸ ਤੋਂ ਇਲਾਵਾ 6337 ਅਧਿਆਪਕ ਉਹ ਹਨ ਜਿਨ੍ਹਾਂ ਨੂੰ ਸਰਵਿਸ ਗੈਪ ਪਾ ਕੇ ਕੀਤੀ ਹੈ।

LEAVE A REPLY

Please enter your comment!
Please enter your name here