ਅਣਪਛਾਤਿਆਂ ਨੇ ਚਲਾਈ ਨੌਜਵਾਨ ਤੇ ਗੋਲੀ, ਗੰਭੀਰ ਜ਼ਖਮੀ

ਬਟਾਲਾ (ਦ ਸਟੈਲਰ ਨਿਊਜ਼)। ਬੀਤੇ ਦਿਨ ਨਜ਼ਦੀਕੀ ਪਿੰਡ ਚੰਦੂਮੰਝ ਵਿਖੇ ਅਣਪਛਾਤਿਆਂ ਵੱਲੋਂ ਨੌਜਵਾਨ ਨੂੰ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੌਕੇ ਤੇ ਇਕੱਤਰ ਕੀਤੀ ਜਾਣਕਾਰੀ  ਮੁਤਾਬਕ ਪਰਮਵੀਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਚੰਦੂਮੰਝ ਬਾਅਦ ਦੁਪਹਿਰ ਆਪਣੇ ਘਰ ਦੇ ਬਾਹਰ ਖੜ੍ਹਾ ਸੀ।

Advertisements

ਇਸੇ ਦੌਰਾਨ ਮੋਟਰਸਾਈਕਲ ਤੇ ਆਏ ਅਣਪਛਾਤੇ ਨੌਜਵਾਨਾਂ ਨੇ ਉਸ ਤੇ ਗੋਲੀ ਚਲਾ ਦਿੱਤੀ। ਗੋਲੀ ਉਸਦੀ ਛਾਤੀ ਵਿੱਚ ਆ ਲੱਗੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਬਟਾਲਾ ਦੇ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਹਾਲਤ ਨਾਜੁਕ ਦੱਸਦਿਆਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਸ ਸੰਬੰਦੀ ਐੱਸ.ਐੱਚ.ਓ. ਹਰਮੀਕ ਸਿੰਘ ਨਾਲ ਗੱਲਬਾਤ ਕੀਤੀ, ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਮੁਜ਼ਰਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here