ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨਾਲ ਬੈਠਕ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਰਜੇ ਜਾ ਰਹੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਬੈਠਕ ‘ਚ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਆਮ ਆਦਮੀ ਦੀ ਸਹੂਲਤ ਲਈ 11 ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ ਜ਼ਿਲ੍ਹੇ ਅੰਦਰ 136 ਕਿਲੋਮੀਟਰ ਨਵੀਆਂ ਸੜਕਾਂ ਦਾ ਕੰਮ ਚੱਲ ਰਿਹਾ ਹੈ।

Advertisements

ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ 1 ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਨੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਿੰਡ ਸੰਗਤੁਪਰਾ, ਮਟੋਰੜਾ, ਕੁਲਾਰਾਂ ਅਤੇ ਰਾਮਗੜ÷  ਬੌੜਾਂ ਕਲਾਂ ਵਿਖੇ 49.80 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਪੀ.ਡੀ.ਏ. ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਐਮ.ਆਰ.ਐਫ ਸੈਂਟਰ ਫੇਜ-4 ਵਿੱਚ 3.33 ਕਰੋੜ ਦੀ ਲਾਗਤ ਨਾਲ ਅਤੇ ਅਰਬਨ ਅਸਟੇਟ ਫੇਜ-2 ਵਿਖੇ ਆਮ ਆਦਮੀ ਕਲੀਨਿਕ ਦੀ ਉਸਾਰੀ ਕੀਤੀ ਗਈ ਹੈ। ਪ੍ਰਾਂਤਕ ਮੰਡਲ ਨੰਬਰ 1 ਅਤੇ ਮੰਡਲ ਨੰਬਰ 2 ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਦੀ ਸਹੂਲਤ ਲਈ ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ।

ਪੰਚਾਇਤੀ ਰਾਜ ਪਟਿਆਲਾ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਵੱਖ-ਵੱਖ 6 ਪਿੰਡਾਂ ਵਿੱਚ ਚੱਲ ਰਹੇ ਵਿਕਾਸ ਦੇ ਕੰਮ 100 ਫੀਸਦੀ ਮੁਕੰਮਲ ਹਨ ਅਤੇ ਨਵੇਂ ਪੰਚਾਇਤ ਘਰ ਪਿੰਡ ਲੁਬਾਣਾ ਟੇਕੂ, ਸਿੰਬੜੋ, ਇੱਛੇਵਾਲ ਅਤੇ ਮਾਜਰੀ ਅਕਾਲੀਆਂ ਵਿੱਚ ਬਣਾਏ ਜਾ ਰਹੇ ਹਨ। ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੇ ਦੱਸਿਆ ਕਿ ਡੇਅਰੀ ਪ੍ਰਾਜੈਕਟ ਵਿਖੇ 124 ਪਲਾਟ ਕੱਟੇ ਗਏ ਹਨ ਅਤੇ 900 ਸਫ਼ਾਈ ਕਰਮਚਾਰੀ ਸ਼ਹਿਰ ਦੀ ਸਾਫ ਸਫਾਈ ਲਈ ਕੰਮ ਕਰ ਰਹੇ ਹਨ। ਬੈਠਕ ਦੌਰਾਨ ਕਾਰਜਕਾਰੀ ਇੰਜੀਨਅਰ ਨਰਾਇਣ ਦਾਸ ਐਸ.ਡੀ.ਓ. ਸਤਨਾਮ ਸਿੰਘ, ਸਿਮਰਨ, ਖੁਸ਼ਪਾਲ ਸਿੰਘ, ਮਿਆਂਕ ਕਾਂਸਲ, ਅਮਨਦੀਪ ਕੌਰ, ਦਰਸ਼ਨ ਸਿੰਘ ਅਤੇ ਦਫ਼ਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here