Wednesday, October 28, 2026
Home Chandigarh ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਸਿੰਘ ਗ੍ਰਿਫ਼ਤਾਰ

ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਇੱਕ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਇਆ ਦੱਸਿਆਂ ਹੈ ਕਿ ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisements

ਪੁਲਿਸ ਤੋਂ ਜਾਣਕਾਰੀ ਅਨੁਸਾਰ ਮੁਲਜ਼ਮ ਦਾ ਸੰਪਰਕ ਗੈਂਗਸਟਰ ਗੋਲਡੀ ਬਰਾੜ ਨਾਲ ਸੀ। ਪੁਲਿਸ ਸੂਤਰਾਂ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਹੋ ਰਹੀ ਸੀ।

LEAVE A REPLY

Please enter your comment!
Please enter your name here