
ਆਂਧਰਾ ਪ੍ਰਦੇਸ਼ (ਦ ਸਟੈਲਰ ਨਿਊਜ਼)। ਪੂਰਬੀ ਗੋਦਾਵਰੀ ਜ਼ਿਲ੍ਹੇ ਤੋਂ ਬਹੁਤ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ ਹੈ। ਪੂਰਬੀ ਗੋਦਾਵਰੀ ਦੇ ਐਸਪੀ ਸੀਐਚ ਸੁਧੀਰ ਕੁਮਾਰ ਰੈੱਡੀ ਦੇ ਦੱਸਿਆ ਕਿ ਹਾਦਸਾ ਨੱਲਾਚਰਲਾ ਪਿੰਡ ਨੇੜੇ ਉਸ ਸਮੇਂ ਵਾਪਰਿਆਂ ਜਦੋਂ ਕਾਰ ਹਾਈਵੇਅ ਤੋਂ ਗਲਤ ਦਿਸ਼ਾ ਤੋਂ ਆ ਗਈ ਅਤੇ ਸੜਕ ਕਿਨਾਰੇ ਇੱਕ ਖੜ੍ਹੀ ਲਾਰੀ ਨਾਲ ਟਕਰਾ ਗਈ।

ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਮਰਨ ਵਾਲੇ ਸਾਰੇ 6 ਲੋਕ ਇਕ ਹੀ ਪਰਿਵਾਰ ਦੇ ਸਨ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਕਾਰ ਸਵਾਰ ਵਿਜੇਵਾੜਾ ਤੋਂ ਰਾਜਮਹੇਂਦਰਵਰਮ ਵੱਲ ਜਾ ਰਹੇ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ।












