ਗੋਲੀ ਮਾਰ ਕੇ 18 ਸਾਲ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਰੋ-ਰੋ ਬਿਸੁਧ ਹੋਏ ਮਾਪੇ

ਬਰਨਾਲਾ (ਦ ਸਟੈਲਰ ਨਿਊਜ਼)। ਕਸਬਾ ਹੰਡਿਆਇਆ ਵਿੱਚ ਇੱਕ ਨੌਜਵਾਨ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 18 ਸਾਲਾਂ ਹਸਨਪ੍ਰੀਤ ਬਾਵਾ ਪੁੱਤਰ ਸੁਖਚੈਨ ਬਾਵਾ ਵਾਸੀ ਹੰਡਿਆਇਆ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

Advertisements

ਦੱਸਿਆ ਜਾ ਰਿਹਾ ਹੈ ਕਿ ਸੁਖਚੈਨ ਆਪਣੇ ਪਿਤਾ ਨਾਲ ਆਟੋ ਡੀਲਿੰਗ ਦਾ ਕੰਮ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਹਲੇ ਕੁੱਝ ਪਤਾ ਨਹੀਂ ਲੱਗ ਸਕਿਆ। ਪੁੱਤਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਰਹੀ ਹੈ।

LEAVE A REPLY

Please enter your comment!
Please enter your name here