Tuesday, October 20, 2026
Home Latest ਬਾਰਡਰ ਨੇੜੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਪਾਬੰਦੀ

ਬਾਰਡਰ ਨੇੜੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀਜੇ, ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦੀ ਵਰਤੋਂ ਕਰਨ ਤੇ ਪਾਬੰਦੀ

ਫਾਜਿ਼ਲਕਾ ( ਦ ਸਟੈਲਰ ਨਿਊਜ਼)। ਜਿ਼ਲ੍ਹਾ ਮੈਜਿਸਟੇ੍ਰਟ ਵਿਨੀਤ ਕੁਮਾਰ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹਿਣਗੇ।

Advertisements

ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡੋ੍ਰਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਜ਼ਿਲ੍ਹਾ ਫਾਜਿਲਕਾ ਵਿੱਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ ਦੀ ਆਵਾਜ ਨੂੰ ਸੀਮਤ ਕਰਨ ਲਈ ਜਰੂਰੀ ਨਿਰਦੇਸ਼ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ। ਇਸ ਲਈ ਰਾਸ਼ਟਰੀ ਸੁਰੱਖਿਆ ਦੇ ਮੱਦੇਨਜਰ ਇਹ ਹੁਕਮ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here