ਅਨੁਪ੍ਰਿਤਾ ਜੌਹਲ ਨੇ ਏਡੀਸੀ ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ

ਪਟਿਆਲਾ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਜਾਰੀ ਕੀਤੇ ਤਾਜਾ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਾ ਅਹੁਦਾ ਸੰਭਾਲ ਲਿਆ ਹੈ। ਆਪਣਾ ਅਹੁਦਾ ਸੰਭਾਲਣ ਮਗਰੋਂ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਅਤੇ ਦਿਹਾਤੀ ਖੇਤਰਾਂ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਵਾਉਣਾ ਉਨ੍ਹਾਂ ਦਾ ਮੁੱਖ ਏਜੰਡਾ ਹੋਵੇਗਾ।

Advertisements

ਜਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਐਸ.ਡੀ.ਐਮ. ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਬਾਅਦ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਵੱਲੋਂ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਂਲਣ ਸਮੇਂ ਏ.ਡੀ.ਸੀ. (ਆਰ.ਡੀ) ਦਫ਼ਤਰ ਦੇ ਅਮਲੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

LEAVE A REPLY

Please enter your comment!
Please enter your name here