ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਲਗਾਇਆ ਮੈਡੀਕਲ ਕੈਂਪ 

ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਸੀ.ਜੇ.ਐਮ. ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ.ਰੁਪਿੰਦਰਜੀਤ ਸਿੰਘ, ਡਾ. ਬਲਜੀਤ, ਡਾ. ਨੇਹਾ, ਡਾ. ਪਰਮਿੰਦਰ ਕੋਰ, ਡਾ. ਗਗਨਦੀਪ ਕੌਰ ਫਾਰਮੇਸੀ, ਡਾ. ਬਲਕਾਰ ਸਿੰਘ ਅਤੇ ਫਾਰਮੇਸੀ ਡਾ. ਅਮਰਦੀਪ ਸ਼ਰਮਾ ਵਲੋਂ ਜੇਲ੍ਹ ਵਿੱਚ ਬੰਦ 170 ਹਵਾਲਾਤੀਆਂ/ਕੈਦੀ ਮਰੀਜਾਂ ਦਾ ਫਰੀ ਚੈਕਅੱਪ ਕੀਤਾ ਗਿਆ ਜਿਵੇ ਕਿ ਬੁਖਾਰ, ਖਾਂਸੀ, ਜੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ ਅਤੇ ਹੋਰ ਬਿਮਾਰੀਆਂ ਦਾ ਚੈਕਅੱਪ ਕੀਤਾ ਗਿਆ।

Advertisements

ਡਾਕਟਰਾਂ ਦੀ ਟੀਮ ਵਲੋਂ ਚੈਕਅੱਪ ਦੌਰਾਨ ਹਵਾਲਾਤੀਆਂ ਤੇ ਕੈਦੀ ਮਰੀਜ਼ਾ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕੀਤੀਆਂ ਗਈਆਂ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਪ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਇਹ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਤਾਂ ਜੋ ਹਵਾਲਾਤੀਆਂ ਤੇ ਕੈਦੀਆਂ ਦਾ ਬਿਮਾਰੀਆਂ ਤੋ ਬਚਾਅ ਹੋ ਸਕੇ। ਅਪਰਾਜਿਤਾ ਜੋਸ਼ੀ ਵਲੋਂ ਮਹਿਲਾ ਕੈਦੀਆਂ ਦੇ ਬੈਰਕ ਦਾ ਵੀ ਦੋਰਾ ਕੀਤਾ ਤੇ ਉਨ੍ਹਾਂ ਨੂੰ ਨਾਲਸਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਨਾਲ ਸਰਬਜੀਤ ਸਿੰਘ, ਡਿਪਟੀ ਸੂਪਰਡੈਂਟ, ਅਮ੍ਰਿੰਤਪਾਲ ਡਿਪਟੀ ਸੂਪਰਡੈਂਟ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਤੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਵੀ ਹਾਜ਼ਰ ਸਨ।

ਇਸ ਤੋਂ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ  ਪੈਟੀ ਓਫੈਂਸਸ (petty offences) ਸਬੰਧੀ ਕੈਂਪ ਕੋਰਟ ਲਗਾਈ ਗਈ, ਜਿਸ ਵਿੱਚ 05 ਕੇਸਾਂ ਨੂੰ ਮੌਕੇ ’ਤੇ ਸੈਟਲ ਕੀਤੇ ਗਏ।

ਇਸ ਮੌਕੇ ’ਤੇ  ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਕਚਿਹਰੀਆਂ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਬਾਰੇ ਦੱਸਿਆ ਗਿਆ।

LEAVE A REPLY

Please enter your comment!
Please enter your name here