ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ, 2 ਮੁਜ਼ਲਮਾਂ ਨੂੰ ਪੁਲਿਸ ਨੇ ਕੀਤਾ ਕਾਬੂ

ਟਾਂਡਾ(ਦ ਸਟੈਲਰ ਨਿਊਜ਼)।  ਪਿੰਡ ਨੰਗਲ ਜਮਾਲ ਵਿੱਚ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾਂ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਸਰਬਜੀਤ ਸਿੰਘ ਬਾਹੀਆਂ ਐੱਸ.ਪੀ. ਇਨਵੈਸਟੀਗੇਸ਼ਨ, ਨਵਨੀਤ ਕੌਰ ਐੱਸ.ਪੀ. ਉਪਰੇਸ਼ਨ ਅਤੇ ਕੁਲਵੰਤ ਸਿੰਘ ਡੀ.ਐੱਸ.ਪੀ. ਦੀ ਦੇਖਰੇਖ ਵਿੱਚ ਏ.ਐੱਸ.ਆਈ. ਕੁਲਵੰਤ ਸਿੰਘ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ।

Advertisements

ਜਾਣਕਾਰੀ ਮੁਤਾਬਕ ਪਿੰਡ ਜਮਾਲ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਉਸਦੇ ਚਾਚੇ ਦੇ ਬਿਆਨ ਦੇ ਆਧਾਰ ਤੇ ਟਾਂਡਾ ਪੁਲਿਸ ਨੇ 5 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਪਰ 2 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।  ਜਿਸ ਵਿੱਚ ਇਨ੍ਹਾਂ ਮੁਲਜ਼ਮਾਂ ਤੇ ਦੋਸ਼ ਸੀ ਕਿ ਇਨ੍ਹਾਂ ਵੱਲੋਂ ਜ਼ਹਿਰੀਲੇ ਪਦਾਰਤ ਕਾਰਨ ਗੁਰਪ੍ਰੀਤ ਦੀ ਮੌਤ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here