Friday, October 23, 2026
Home National ਦੁਖਦ: ਕਾਰ ਸਵਾਰ ਪਰਿਵਾਰ ਨਾਲ ਵਾਪਰਿਆ ਹਾਦਸਾ, 2 ਬੱਚਿਆਂ ਸਮੇਂਤ 5 ਦੀ...

ਦੁਖਦ: ਕਾਰ ਸਵਾਰ ਪਰਿਵਾਰ ਨਾਲ ਵਾਪਰਿਆ ਹਾਦਸਾ, 2 ਬੱਚਿਆਂ ਸਮੇਂਤ 5 ਦੀ ਮੌਤ

ਓਡੀਸ਼ਾ (ਦ ਸਟੈਲਰ ਨਿਊਜ਼)। ਓਡੀਸ਼ਾ ਦੇ ਬਲਾਂਗੀਰ ਜ਼ਿਲ੍ਹੇ ਵਿੱਚ ਸੰਬਲਪੁਰ-ਬਲਾਂਗੀਰ ਰਾਸ਼ਟਰੀ ਰਾਜਮਾਰਗ ਨੰਬਰ 26 ਤੇ ਚੁਈਂਬਾਂਧਾ ਨੇੜੇ ਹੋਏ ਸੜਕ ਹਾਦਸੇ ਵਿੱਚ 2 ਬੱਚਿਆਂ ਸਮੇਂਤ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਤੋਫਾਨ ਬਾਗ਼ ਨੇ ਕਿਹਾ ਕਿ ਹਾਦਸਾ ਦੇਰ ਰਾਤ ਉਸ ਸਮੇਂ ਵਾਪਰਿਆਂ ਜਦ ਪਰਿਵਾਰ ਵਿਆਹ ਵਿੱਚ ਸ਼ਾਮਲ ਹੋ ਕੇ ਆਪਣੇ ਘਰ ਪਰਤ ਰਹੇ ਸਨ, ਇਸ ਦੌਰਾਨ ਕਾਰ ਬੇਕਾਬੂ ਹੋ ਗਈ ਤੇ ਖੜੇ ਟਰੱਕ ਨਾਲ ਟਕਰਾ ਗਈ।

Advertisements

ਟੱਕਰ ਇੰਨੀ ਜ਼ਬਰਦਸਤ ਸੀ ਕਿ 5 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 2 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਲਿਜਾਇਆ ਗਿਆ।  

LEAVE A REPLY

Please enter your comment!
Please enter your name here