ਮੋਗਾ ਵਿੱਚ ਵਪਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ (ਦ ਸਟੈਲਰ ਨਿਊਜ਼)।  ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਪਹਿਚਾਣ ਰਾਜ ਕੁਮਾਰ ਕਪੂਰ ਵਾਸੀ ਬੱਧਨੀ ਕਲਾਂ ਦੇ ਤੌਰ ਤੇ ਹੋਈ ਹੈ।

Advertisements

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇਬ ਵਿੱਚੋਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਫਿਲਹਾਲ ਰਾਜ ਕੁਮਾਰ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਇਸ ਬਾਰੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here