ਵਿਧਾਇਕ ਚੱਢਾ ਵੱਲੋਂ ਪਿੰਡ ਡਕਾਲਾ ‘ਚ ਖੇਡ ਸਟੇਡੀਅਮ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ

ਰੂਪਨਗਰ (ਦ ਸਟੈਲਰ ਨਿਊਜ਼) ਰਿਪੋਰਟ- ਧਰੂਵ ਨਾਰੰਗ । ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਡਕਾਲਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਸ਼ੁਰੂ ਕਰਵਾਉਣ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜ਼ਵਾਨਾਂ ਨੂੰ ਨਸ਼ਿਆਂ ਵਰਗੀਆਂ ਕੁਤਾਹੀਆਂ ਤੋਂ ਵਾਪਿਸ ਮੋੜ ਕੇ ਮੁੜ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ।

Advertisements

ਉਨ੍ਹਾਂ ਕਿਹਾ ਕਿ ਦੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦਿਹਾਤੀ ਇਲਾਕਿਆਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਹੋ ਸਕਣ। ਇਸੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਲਗਾਤਾਰ ਗ੍ਰਾਂਟਾਂ ਦੇਣ ਦਾ ਕੰਮ ਜਾਰੀ ਹੈ ਤਾਂ ਜੋ ਪੰਜਾਬ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਸਕੇ। ਵਿਧਾਇਕ ਚੱਢਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਅਤੇ ਮੇਰੀ ਟੀਮ ਦੀ ਇਹ ਨਿਰੰਤਰ ਕੋਸ਼ਿਸ਼ ਹੈ ਕਿ ਅਸੀਂ ਆਪਣੇ ਹਲਕੇ ਦੀ ਹਰੇਕ ਜ਼ਰੂਰਤ ਨੂੰ ਪੂਰੀ ਕਰ ਸਕੀਏ ਤਾਂ ਜੋ ਹਲਕਾ ਰੂਪਨਗਰ ਨੂੰ ਵਿਕਾਸ ਪੱਖੋਂ ਬੁਲੰਦੀਆਂ ਤੇ ਲੈ ਕੇ ਜਾਈਏ। ਇਸ ਮੌਕੇ ਪਿੰਡ ਡਕਾਲਾ ਤੋਂ ਸਰਪੰਚ ਸੀਮਾ ਸੈਣੀ, ਪਰਮਿੰਦਰ ਸਿੰਘ ਬਾਲਾ, ਹਰਮਿੰਦਰ ਬਿੰਦੂ, ਕੁਲਦੀਪ ਸਿੰਘ ਜੇਈ, ਪੰਚ ਕਰਮਜੀਤ ਕੌਰ, ਗੁਰਨਾਮ ਸਿੰਘ ਪੰਚ, ਸੰਜੀਵ ਡਕਾਲਾ, ਲਲਿਤ, ਵਰਿੰਦਰ, ਦੀਦਾਰ ਸਿੰਘ, ਸ਼ਿੰਦਾ, ਲਖਵੀਰ ਡਕਾਲਾ, ਬਲਬੀਰ ਸਿੰਘ, ਰਾਮਦਾਸ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here