ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਵਿਗੜੀ: ਸੰਜੇ ਵਰਮਾ

ਰੂਪਨਗਰ (ਦ ਸਟੈਲਰ ਨਿਊਜ਼) ਰਿਪੋਰਟ- ਧਰੂਵ ਨਾਰੰਗ । ਸਵਰਨਕਾਰ ਸੰਘ ਤਹਿਸੀਲ ਰੂਪਨਗਰ ਅਤੇ ਨਗਰ ਕੌਂਸਲ ਰੂਪਨਗਰ ਦੇ ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂਨ ਦੀ ਹਾਲਤ ਦਿਨ ਪ੍ਰਤੀ ਦਿਨ ਬਿਗਡ਼ ਰਹੀ ਹੈ। ਪੰਜਾਬ ਵਿਚ ਆਏ ਦਿਨ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਦਿਨ ਦਿਹਾਡੇ ਹੀ ਕਾਰੋਬਾਰੀਆਂ ਦੇ ਸ਼ੋਰੂਮਾਂ ਵਿਚ ਵਡ਼ ਕੇ ਗੋਲੀਆਂ ਮਾਰੀਆਂ ਜਾ ਰਹੀਆਂ ਹਨ। ਜਿਸ ਨਾਲ ਕਾਰੋਬਾਰੀਆਂ ਅਤੇ ਹਰ ਵਰਗ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਬੀਤੇ ਦਿਨ ਮੋਗਾ ਵਿਖੇ ਇਕ ਸਰਾਫਾ ਕਾਰੋਬਾਰੀ ਦੀ ਹੱਤਿਆ ਕਰਕੇ ਗਹਿਣੇ ਲੁੱਟਣ ਦੀ ਘਟਨਾ ਨਾਲ ਸਮੂਹ ਸਰਾਫਾ ਕਾਰੋਬਾਰੀਆਂ ਵਿਚ ਸਹਿਮ ਦਾ ਮਾਹੌਲ ਹੈ। ਸੰਜੇ ਵਰਮਾ ਬੇਲੇ ਵਾਲੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਹਰੀ ਸੂਬਿਆਂ ਦੇ ਦੌਰੇ ਛੱਡ ਕੇ ਪੰਜਾਬ ਦੇ ਬਿਗਡ਼ ਰਹੇ ਹਾਲਾਤਾਂ ਤੇ ਕਾਬੂ ਪਾਉਣ ਲਈ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦਹਾਲ ਹੋ ਚੁੱਕੀ ਹੈ ਅਤੇ ਕਾਰੋਬਾਰੀਆਂ ਵਿਚ ਹਰ ਸਮੇਂ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੱਥ ਪੰਜਾਬ ਦੀ ਵਾਂਗਡੋਰ ਸੰਭਾਲ ਕੇ ਪੰਜਾਬ ਦੇ ਲੋਕ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਵਿਚ ਸਰਾਫਾ ਕਾਰੋਬਾਰੀ ਦੀ ਹੱਤਿਆ ਕਰਕੇ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਕਾਬੂ ਕਰਨਾ ਚਾਹੀਦਾ ਹੈ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

LEAVE A REPLY

Please enter your comment!
Please enter your name here