ਮੋਗਾ ਵਿੱਚ ਭਿਆਨਕ ਹਾਦਸੇ ਨੇ ਲਈ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਤੋਂ ਇੱਕ ਦੁਖਦਾਈ ਖ਼ਬਰ ਮਿਲੀ ਹੈ। ਜਿੱਥੇ ਸੜਕ ਹਾਦਸੇ ਦੌਰਾਨ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਪਰਿਵਾਰ ਮੋਗਾ ਦੇ ਪਿੰਡ ਦਾਤਾ ਤੋਂ ਬਾਘਾਪੁਰਾਣਾ ਨੇੜੇ ਇੱਕ ਧਾਰਮਿਕ ਸਥਾਨ ਤੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ ਹੋ ਗਈ।

Advertisements

ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸੁਖਚੈਨ ਸਿੰਘ, ਮਾਤਾ ਬਿੰਦਰ ਕੌਰ ਅਤੇ ਬੱਚੇ ਗੁਰਜੰਟ ਸਿੰਘ ਦੀ ਮੌਤ ਹੋ ਗਈ। ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ ਅਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਘਟਨਾ ਦੇ ਆਧਾਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here