ਮੁੱਖ ਮੰਤਰੀ ਦੇ ਹੁਕਮਾਂ ਤੇ 16 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਤੇ 16 ਨੌਜਵਾਨਾਂ ਨੂੰ ਕਾਂਸਟੇਬਲ ਦੇ ਅਹੁਦੇ ਲਈ ਨਿਯੁਕਤੀ ਪੱਤਰ ਦਿੱਤੇ ਗਏ। ਲੁਧਿਆਣਾ ਦੇ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਸਾਰੇ ਨੌਜਵਾਨਾਂ ਨੂੰ ਇਹ ਨਿਯੁਕਤੀ ਪੱਤਰ ਵੰਡੇ। ਇਹ ਉਹ ਨੌਜਵਾਨ ਹਨ, ਜਿਨ੍ਹਾਂ ਦੇ ਪਿਤਾ ਦੀ 2005, 2011 ਜਾਂ ਪਿਛਲੇ ਸਮੇਂ ਵਿੱਚ ਕਿਸੇ ਬਿਮਾਰੀ ਜਾਂ ਦੁਰਘਟਨਾ ਕਰਕੇ ਮੌਤ ਹੋ ਗਈ। ਇਹਨਾਂ ਵਿੱਚ ਔਰਤ ਵੀ ਸ਼ਾਮਲ ਹੈ, ਜਿਸ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਹੈ।

Advertisements

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਪੂਰੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ, ਸਰੀਰਕ ਟੈਸਟ ਤੋਂ ਬਾਅਦ ਇਹਨਾਂ ਨੌਜਵਾਨਾਂ ਨੂੰ ਨਵੀਂ ਸ਼ੁਰੂਆਤ ਦਿੱਤੀ ਹੈ। ਸਾਰਿਆਂ ਨੂੰ ਨਿਯੁਕਤੀ ਪੱਤਰ ਦੇ ਕੇ ਕਾਂਸਟੇਬਲ ਦੀ ਅਸਾਮੀ ‘ਤੇ ਭਰਤੀ ਕੀਤਾ ਗਿਆ ਹੈ।

ਇਸ ਵਿੱਚ 12ਵੀਂ ਪਾਸ ਦੀ ਲੋੜ ਸੀ, ਉਨ੍ਹਾਂ ਦਾ ਫਿਟਨੈਸ ਫਿਜ਼ੀਕਲ ਟੈਸਟ ਲੈਣ ਤੋਂ ਬਾਅਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਤਨਖਾਹ ਸ਼ੁਰੂ ਹੋ ਗਈ ਹੈ, ਕਿਉਂਕਿ ਉਨ੍ਹਾਂ ਨੂੰ ਜੁਆਇਨ ਵੀ ਕਰਵਾ ਲਿਆ ਗਿਆ ਹੈ।

LEAVE A REPLY

Please enter your comment!
Please enter your name here