ਗਰਮ ਹਵਾਵਾਂ ਅਤੇ ਲੂ ਤੋਂ ਬਚਾਅ ਲਈ ਨਾਗਰਿਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ

ਫਾਜ਼ਿਲਕਾ (ਦ ਸਟੈਲਰ ਨਿਊਜ਼) । ਸੂਬੇ ਵਿੱਚ ਗਰਮੀਆਂ ਦੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਜ਼ਿਆਦਾ ਵਧਣ ਤੇ ਲੂ ਚੱਲਣ ਦੀਆਂ ਸੰਭਾਵਨਾਵਾਂ ਦੇ ਚਲਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ ਕੌਰ ਨੇ ਲੋਕ ਹਿੱਤ ਵਿੱਚ ਵੱਖ-ਵੱਖ ਸਾਵਧਾਨੀਆਂ ਨੂੰ ਅਪਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਦੇ ਮਾੜੇ ਪ੍ਰਭਾਵ ਤੋਂ ਆਮ ਲੋਕਾਂ/ਪਸ਼ੂਆਂ/ਫਸਲਾਂ ਨੂੰ ਬਚਾਉਣ ਲਈ ਅਗਾਉ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਮਾਹਰਾਂ ਦੀ ਸਲਾਹਾਂ ਅਨੁਸਾਰ ਗਰਮੀ ਤੇ ਲੂ ਦੇ ਦਿਨਾਂ ਦੌਰਾਨ ਖਾਸ ਕਰਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਜਿੰਨਾ ਸੰਭਵ ਹੋ ਸਕੇ, ਵੱਧ ਤੋਂ ਵੱਧ ਪਾਣੀ ਪੀਤਾ ਜਾਵੇ ਭਾਵੇਂ ਕਿ ਪਿਆਸ ਨਾ ਵੀ ਹੋਵੇ। ਹਲਕੇ ਭਾਰ ਵਾਲੇ, ਹਲਕੇ ਰੰਗ ਦੇ ਢਿੱਲੇ ਅਤੇ ਸੂਤੀ ਕੱਪੜੇ ਪਹਿਣੇ ਜਾਣ ਅਤੇ ਸੁਰੱਖਿਆ ਲਈ ਚਸ਼ਮੇ ਦੀ ਵਰਤੋਂ ਕੀਤੀ ਜਾਵੇ। ਜੇਕਰ ਤੁਸੀਂ ਬਾਹਰ ਕੰਮ ਤੇ ਜਾ ਰਹੇ ਹੋ ਤਾਂ ਟੋਪੀ/ਛਤਰੀ ਦੀ ਵਰਤੋਂ ਕਰੋ।
ਮਾਹਰਾਂ ਅਨੁਸਾਰ ਜਦੋਂ ਬਾਹਰ ਤਾਪਮਾਨ ਜ਼ਿਆਦਾ ਹੋਵੇ ਤਾਂ ਸਖਤ ਗਤੀਵਿਧੀਆਂ ਤੋਂ ਬਚਣ ਅਤੇ ਦੁਪਹਿਰ 12 ਤੋਂ 3 ਤੱਕ ਬਾਹਰ ਕੰਮ ਕਰਨ ਤੋਂ ਬਚਣ ਬਾਰੇ ਸਲਾਹ ਦਿੱਤੀ ਗਈ ਹੈ। ਯਾਤਰਾ ਕਰਦੇ ਸਮੇਂ ਆਪਣੇ ਨਾਲ ਪਾਣੀ ਰੱਖੋ। ਸ਼ਰਾਬ, ਚਾਹ, ਕੌਫੀ ਅਤੇ ਕਾਰਬੋਨੇਟਿਡ ਸਾਫ਼ਟ ਡਰਿੰਕਸ ਤੋਂ ਪਰਹੇਜ਼ ਕਰੋ ਜੋ ਸਰੀਰ ਨੂੰ ਡੀਹਾਈਡ੍ਰੇਟ ਕਰਦੇ ਹਨ। ਉੱਚ ਪ੍ਰੋਟੀਨ ਵਾਲੇ ਭੋਜਨ ਤੋਂ ਪ੍ਰਹੇਜ਼ ਕਰੋ ਅਤੇ ਬਾਸੀ ਭੋਜਨ ਨਾ ਖਾਓ। ਆਪਣੇ ਸਿਰ, ਗਰਦਨ, ਚਿਹਰੇ ਤੇ ਅੰਗਾਂ ‘ਤੇ ਗਿੱਲੇ ਕੱਪੜੇ ਦੀ ਵਰਤੋਂ ਕਰੋ। ਛੋਟੇ ਬੱਚਿਆਂ ਤੇ 65 ਸਾਲ ਜਾਂ ਵਧੇਰੇ ਉਮਰ ਦੇ ਬਜ਼ੁਰਗਾਂ ਅਤੇ ਪਸ਼ੂਆਂ ਨੂੰ ਧੁੱਪ ਤੋਂ ਬਚਾਓ। ਜੇਕਰ ਬੇਹੋਸ਼ੀ ਜਾਂ ਬਿਮਾਰ ਮਹਿਸੂਸ ਹੁੰਦਾ ਹੈ ਤਾਂ ਤੁਰੰਤ ਡਾਕਟਰ ਨੂੰ ਮਿਲਿਆ ਜਾਵੇ। ਮਾਹਿਰਾਂ ਦੇ ਕਹਿਣ ਮੁਤਾਬਕ ਆਰ.ਐਸ ਘਰੇਲੂ ਡਿ੍ਰੰਕ ਜਿਵੇਂ ਲੱਸੀ, ਨਿੰਬੂ ਪਾਣੀ, ਮੱਖਣ ਆਦਿ ਦੀ ਵਰਤੋਂ ਕਰੋ ਅਤੇ ਸਰੀਰ ਨੂੰ ਰੀਹਾਈਡ੍ਰੇਟ ਕਰੋ। ਪੱਖੇ, ਗਿੱਲੇ ਕੱਪੜੇ ਦੀ ਵਰਤੋਂ ਕਰੋ ਅਤੇ ਠੰਡੇ ਪਾਣੀ ਦੀ ਵਰਤੋਂ ਅਤੇ ਵਾਰ ਵਾਰ ਇਸ਼ਨਾਨ ਕਰੋ। ਪਸ਼ੂਆਂ ਨੂੰ ਛਾਂ ਵਿੱਚ ਰੱਖੋ ਅਤੇ ਉਨ੍ਹਾਂ ਨੂੰ ਪੀਣ ਲਈ ਭਰਪੂਰ ਪਾਣੀ ਦਿਓ। ਆਪਣੇ ਘਰ ਨੂੰ ਠੰਡਾ ਰੱਖੋ, ਪਰਦੇ, ਸ਼ਟਰ, ਸਨਸ਼ੈਡ ਦੀ ਵਰਤੋਂ ਕਰੋ ਅਤੇ ਰਾਤ ਨੂੰ ਖਿੜਕੀਆਂ ਖੁੱਲ੍ਹੀਆਂ ਰੱਖੋ। ਐਮਰਜੈਂਸੀ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਮੋਬਾਇਲ ਫੋਨ ਹੈਲਪਲਾਈਨ ਨੰਬਰ ਦੀ ਵਰਤੋਂ ਕਰੋ।

Advertisements

LEAVE A REPLY

Please enter your comment!
Please enter your name here