ਲੁਧਿਆਣਾ ਵਿੱਚ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਨਿਹੰਗ ਸਿੰਘ ਦਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਦੇਰ ਰਾਤ ਮੋਟਰਸਾਈਕਲ ਸਵਾਰ ਦੇ ਨੌਜਵਾਨਾਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਬਾਅਦ ਵਿੱਚ ਨੌਜਵਾਨ ਲਲਕਾਰੇ ਮਾਰਦੇ ਹੋਏ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਨਿਹੰਗ ਬਲਦੇਵ ਸਿੰਘ ਡਰਾਇਵਰੀ ਦਾ ਕੰਮ ਕਰਦਾ ਸੀ।

Advertisements

ਰਾਤ ਨੂੰ ਉਹ ਕੰਮ ਤੋਂ ਵਾਪਸ ਆ ਕੇ ਡਾਕਟਰ ਤੋਂ ਦਵਾਈ ਲੈਣ ਲਈ ਜਾ ਰਿਹਾ ਸੀ। ਜਾਣਕਾਰੀ ਮੁਤਾਬਕ ਬਲਦੇਵ ਸਿੰਘ ਅਤੇ ਉਸਦੇ ਸਾਥੀਆਂ ਨੇ ਮਿਲਕੇ ਕੁੱਝ ਦਿਨ ਪਹਿਲਾਂ ਛਬੀਲ ਲਗਾਈ ਸੀ। ਇਸ ਦੌਰਾਨ ਨੌਜਵਾਨਾਂ ਦੀ ਬਲਦੇਵ ਸਿੰਘ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਝੜਪ ਵੀ ਹੋਈ। ਪਰਿਵਾਰ ਨੂੰ ਸ਼ੱਕ ਹੈ ਕਿ ਇਸੇ ਰੰਜ਼ਿਸ਼ ਵਿੱਚ ਉਨ੍ਹਾਂ ਨੌਜਵਾਨਾਂ ਨੇ ਬਲਦੇਵ ਦਾ ਕਤਲ ਕੀਤਾ ਹੈ।

ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਇਲਾਕੇ ਵਿੱਚ ਨਸ਼ਾ ਵੇਚਣ ਦਾ ਕੰਮ ਵੀ ਕਰਦੇ ਸਨ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਉਹ ਜੇਲ੍ਹ ਤੋਂ ਬਾਹਰ ਆ ਗਏ ਸਨ। ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਵਾਰਦਾਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here