ਵਿਧਾਇਕ ਸੇਖੋਂ ਦੀ ਪਾਇਲਟ ਗੱਡੀ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ 2 ਲੋਕਾਂ ਦੀ ਮੌਤ

ਫਰੀਦਕੋਟ (ਦ ਸਟੈਲਰ ਨਿਊਜ਼)।  ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਫਰੀਦਕੋਟ ਦੇ ਪਿੰਡ ਝੋਟੀਵਾਲਾ ਨੇੜੇ ਹਾਦਸਾਗ੍ਰਸਤ ਹੋ ਗਈ ਹੈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਪੁਲਿਸ ਦੀ ਗੱਡੀ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਈ ਹੈ।

ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਪਾਇਲਟ ਦਾ ਡਰਾਈਵਰ ਮੌਕੇ ਤੇ ਫ਼ਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸੇਖੋਂ ਵੀ ਮੌਕੇ ਤੇ ਪਹੁੰਚੇ ਹਨ।

LEAVE A REPLY

Please enter your comment!
Please enter your name here