ਆਸ ਕਿਰਨ ਅਤੇ ਮੁੜ ਵਸੇਬਾ ਕੇਂਦਰ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਲਾਈਸੈਂਸ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਰੀਨਿਊ ਹੋਣ ਤੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਅਤੇ ਸਰਬੱਤ ਦੀ ਚੜ੍ਹਦੀਕਲਾ ਦੀ ਅਰਦਾਸ ਕਰਨ ਲਈ ਕੇਂਦਰ ਵਿਖੇ ਸ਼ੁਕਰਾਨਾ ਸਮਾਗਮ ਦਾ ਆਯੋਜਨ ਕਰਵਾਇਆ ਗਿਆ।

Advertisements

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਮਾਗਮ ਦੌਰਾਨ ਭਾਈ ਜਸਬੀਰ ਸਿੰਘ ਭਟੋਲੀਆਂ ਵਾਲੇ, ਭਾਈ ਅਮਰੀਕ ਸਿੰਘ ਕਬੀਰਪੁਰ, ਸ ਨਵਪ੍ਰੀਤ ਸਿੰਘ ਮੰਡਿਆਲਾ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਸਮੇਂ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਮਨੋਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ ਅਤੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਨਵ ਨਿਯੁਕਤ ਮਨੋਰੋਗਾਂ ਦੇ ਡਾਕਟਰ ਸੁਖਜੀਤ ਚਨਿਆਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਦੇ ਜ਼ੋਨਲ ਸਕੱਤਰ ਸ ਕਮਲਜੀਤ ਸਿੰਘ ਸੂਰੀ, ਜ਼ੋਨਲ ਪ੍ਰਧਾਨ ਸ ਨਵਪ੍ਰੀਤ ਸਿੰਘ ਮੰਡਿਆਲਾ, ਬਾਗਬਾਨੀ ਮਾਹਰ ਸ ਅਰਵਿੰਦ ਸਿੰਘ ਧੂਤ, ਆਸ ਕਿਰਨ ਕੇਂਦਰ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ, ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਸ ਗੁਰਪ੍ਰੀਤ ਸਿੰਘ ਪਥਿਆਲ, ਸਟੇਟ ਐਵਾਰਡੀ ਸ ਬਹਾਦਰ ਸਿੰਘ ਸਿੱਧੂ, ਭਾਈ ਕਮਲਜੀਤ ਸਿੰਘ ਕਬੀਰਪੁਰ, ਸ ਦਲਜੀਤ ਸਿੰਘ ਨੰਗਲ ਈਸ਼ਰ, ਸ ਸੁਖਵਿੰਦਰ ਸਿੰਘ ਕੰਧਾਲਾ, ਸ ਅਮਨਦੀਪ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮੁੱਚੇ ਸਮਾਗਮ ਵਿੱਚ ਸਟੇਜ ਸਕੱਤਰ ਦੀ ਸੇਵਾ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਇਸ ਸਮੇਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here