ਨਵੇਂ ਬਣੇ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਐਸਜੀਪੀਸੀ ਵੱਲੋ ਸ਼੍ਰੀ ਅਕਾਲ ਤਖਤ ਦਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬਣਾਇਆ ਗਿਆ ਹੈ। ਜੱਥੇਦਾਰ ਥਾਪਣ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

Advertisements

ਉਹਨਾਂ ਗੱਲਬਾਤ ਕਰਦਿਆ ਕਿਹਾ ਕਿ ਇਹ ਸੇਵਾ ਸ੍ਰੀ ਗੁਰੂ ਰਾਮਦਾਸ ਜੀ ਨੇ ਬਖਸ਼ੀਸ ਕੀਤੀ ਹੈ, ਉਹਨਾਂ ਨਿਭਾਉਣ ਦੀ ਕੋਈ ਸਮਰੱਥਾ ਨਹੀ ਸੀ ਪਰ ਗੁਰੂ ਜੀ ਦੀ ਮਿਹਰ ਸਦਕਾ ਹੀ ਉਹਨਾਂ ਨੂੰ ਇਹ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਕਾਰਜਕਾਲ ਦੋਰਾਨ ਜੋ ਵੀ ਕਾਰਜ ਆਰੰਭ ਕੀਤੇ ਸਨ ਉਹਨਾਂ ਕੰਮਾਂ ਨੂੰ ਅੱਗੇ ਲਿਜਾਇਆ ਜਾਵੇਗਾ। ਇਸਤੋ ਇਲਾਵਾ ਉਹਨਾਂ ਕਿਹਾ ਕਿ ਇਹ ਸੁਭਾਵਿਕ ਹੈ ਕਿ ਇਸ ਰਾਹ ਤੇ ਤੁਰਦਿਆ ਕਈ ਚੁਣੌਤੀਆ ਦਾ ਸਾਹਮਣਾ ਕਰਨਾ ਪਵੇਗਾ ਪਰ ਅਸੀ ਕੋਸ਼ਿਸ਼ ਕਰਾਗੇ ਕਿ ਉਹਨਾਂ ਸਾਰੀਆ ਚੁਣੌਤੀਆ ਦਾ ਮੁਕਾਬਲਾ ਕੀਤਾ ਜਾਵੇ।

LEAVE A REPLY

Please enter your comment!
Please enter your name here