1 ਕਿਲੋ 351 ਗ੍ਰਾਮ ਅਫੀਮ ਸਮੇਤ 2 ਸਾਈਕਲ ਸਵਾਰ ਕਾਬੂ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਜਿਲਾ ਪੁਲਿਸ ਕਪਤਾਨ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਪੁਲਿਸ ਵੱਲੋਂ ਭੈੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਦਰ ਦੀ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ 1 ਕਿਲੋ 351 ਗ੍ਰਾਮ ਅਫੀਮ ਸਮੇਤ 2 ਪ੍ਰਵਾਸੀਆਂ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ.ਡੀ ਰਮਨਿੰਦਰ ਸਿੰਘ ਦਿਉਲ ਨੇ ਦੱਸਿਆ ਕਿ ਐਸ.ਐਸ.ਪੀ.ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਥਾਣਾ ਸਦਰ ਦੇ ਐਸ.ਐਚ.ਓ. ਸੋਨਮਦੀਪ ਕੌਰ ਦੀ ਅਗਵਾਈ ਵਿਚ ਚੌਂਕੀ ਇੰਚਾਰਜ ਵਡਾਲਾ ਫਾਟਕ ਸਬ ਇੰਸਪੈਕਟਰ ਗੁਰਮੀਤ ਸਿੰਘ ਵੜੈਚ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੇਨ ਰੋਡ ਅੱਧੀ ਖੂਹੀ ਬੁੱਧੂ ਪੁੰਦਰ ਮੌਜੂਦ ਸਨ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਦੋ ਨੌਜਵਾਨ 1 ਸਾਈਕਲ ’ਤੇ ਸਵਾਰ ਹੋ ਕੇ ਜਲੰਧਰ ਸਾਈਡ ਤੋਂ ਆ ਰਹੇ ਸਨ ਜਿੰਨਾਂ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।

Advertisements

ਜਿੰਨ੍ਹਾਂ ਨੂੰ ਸਬ ਇੰਸਪੈਕਟਰ ਗੁਰਮੀਤ ਸਿੰਘ ਵੜੈਚ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਦੇ ਹੋਏ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤਾਂ ਸਾਈਕਲ ਚਾਲਕ ਨੇ ਆਪਣਾ ਨਾਮ ਪੰਕਜ ਸੋਹ ਪੁੱਤਰ ਗੋਸਵਰ ਵਾਸੀ ਪਿੰਡ ਬਰਵਾਦੀ ਥਾਣਾ ਡੁੰਮਰੀਆ ਜ਼ਿਲ੍ਹਾ ਗੋਯਾ ਬਿਹਾਰ ਅਤੇ ਸਾਈਕਲ ’ਦੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਰਾਜੇਸ਼ ਯਾਦਵ ਪੁੱਤਰ ਰਾਮ ਬ੍ਰਿਜ ਯਾਦਵ ਵਾਸੀ ਬਦਵਾਰ ਥਾਣਾ ਡੁੰਮਰੀਆ ਜ਼ਿਲ੍ਹਾ ਗੋਯਾ ਬਿਹਾਰ ਦੱਸਿਆ। ਜਿੰਨ੍ਹਾਂ ਨੂੰ ਉਨ੍ਹਾਂ ਦੇ ਸਾਈਕਲ ਦੇ ਹੈਂਡਲ ਨਾਲ ਟੰਗੇ ਵਜ਼ਨਦਾਰ ਕੱਪੜੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਵਿਚ ਅਫੀਮ ਹੈ ਜੋ ਉਹ ਕਿਸੇ ਗ੍ਰਾਹਕ ਨੂੰ ਦੇਣ ਜਾ ਰਹੇ ਸਨ ਜਦੋਂ ਪੁਲਿਸ ਵੱਲੋਂ ਲਿਫਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 1 ਕਿਲੋ 351 ਗ੍ਰਾਮ ਅਫੀਮ ਬਰਾਮਦ ਹੋਈ। ਐਸ.ਪੀ. ਰਮਨਿੰਦਰ ਸਿੰਘ ਦਿਉਲ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਅਰੋਪੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਇਹ ਅਫੀਮ ਕੁਝ ਸਮਾਂ ਪਹਿਲਾਂ ਬਿਹਾਰ ਤੋਂ ਲੈ ਕੇ ਆਏ ਸਨ ਤੇ ਪੰਜਾਬ ਵਿਚ ਇਹ ਅਫੀਮ ਗ੍ਰਾਹਕਾਂ ਨੂੰ ਦੇਣੀ ਸੀ।ਉਨ੍ਹਾਂ ਕਿਹਾ ਕਿ ਅਰੋਪੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਰਿਮਾਂਡ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ’ਤੇ ਡੀ.ਐਸ.ਪੀ. ਸਬ ਡਵੀਜ਼ਨ ਮਨਿੰਦਰਪਾਲ ਸਿੰਘ,ਐਸ.ਐਚ.ਓ. ਸਦਰ ਸੋਨਮਦੀਪ ਕੌਰ, ਚੌਂਕੀ ਇੰਚਾਰਜ ਵਡਾਲਾ ਫਾਟਕ ਸਬ ਇੰਸਪੈਕਟਰ ਗੁਰਮੀਤ ਸਿੰਘ ਵੜੈਚ ਵੀ ਮੌਜੂਦ ਸਨ।

LEAVE A REPLY

Please enter your comment!
Please enter your name here