
ਗੁਰੂਗ੍ਰਾਮ (ਦ ਸਟੈਲਰ ਨਿਊਜ਼)। ਗੁਰੂਗ੍ਰਾਮ ਦੇ ਮਾਨੇਸਰ ਇਲਾਕੇ ਵਿੱਚ 2 ਹਥਿਆਰਬੰਦ ਬਦਮਾਸ਼ਾਂ ਨੇ ਸ਼ਰਾਬ ਦੀ ਇੱਕ ਦੁਕਾਨ ਤੇ ਗੋਲੀਬਾਰੀ ਕੀਤੀ, ਜਿਸ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਇਹ ਘਟਨਾ ਕਰੀਬ 8.30 ਵਜੇ ਪਚਗਾਂਵ ਵਿੱਚ ਹੋਈ, ਜਦੋਂ 2 ਲੋਕ ਦੁਕਾਨ ਤੇ ਪਹੁੰਚੇ ਅਤੇ 15 ਤੋਂ ਵੱਧ ਗੋਲੀਆਂ ਚਲਾਈਆਂ।

ਸ਼ਰਾਬ ਦੀ ਦੁਕਾਨ ਦੇ ਮਾਲਕ ਕੁਲਦੀਪ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲੇ ਉਨ੍ਹਾਂ ਕੋਲ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ ਅਤੇ ਫ਼ੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਦੁਕਾਨ ਉਸ ਦੇ ਹਵਾਲੇ ਕਰਲ ਲਈ ਕਿਹਾ ਸੀ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੁੜ ਉਸੇ ਨੰਬਰ ਤੋਂ ਫ਼ੋਨ ਆਇਆ ਅਤੇ ਫ਼ੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਤੇ ਕਿਹਾ ਕਿ ਇਹ ਸਭ ਉਸਨੂੰ ਦੁਕਾਨ ਨਹੀਂ ਸੌਪਣ ਦਾ ਨਤੀਜਾ ਹੈ। ਫ਼ੋਨ ਕਰਨ ਵਾਲੇ ਨੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪੁਲਿਸ ਨੇ ਕੇਸ ਦਰਜ ਕਰਕੇ ਮੁਜ਼ਲਮਾਂ ਦੀ ਭਾਲ ਕਰਨੀ ਸ਼ੁਰੂ ਦਿੱਤੀ ਹੈ।











