ਲੁਧਿਆਣਾ ਵਿੱਚ ਨੌਜਵਾਨ ਦਾ ਕੀਤਾ ਕਤਲ, ਪਾਰਕ ਵਿੱਚੋਂ ਮਿਲੀ ਲਾਸ਼

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਪਾਰਕ ਵਿੱਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements

ਜਾਣਕਾਰੀ ਦਿੰਦੇ ਹੋਏ ਏ.ਸੀ.ਪੀ. ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਾਲੂ ਵਾਸੀ ਅਯੁੱਧਿਆ ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਨੇ ਜਾਣਕਾਰੀ ਦਿੱਤੀ ਕਿ ਲੋਕਾਂ ਨੇ ਉਸਨੂੰ ਪਾਰਕ ਵਿੱਚ ਲੜਾਈ ਹੋਣ ਦੀ ਸੂਚਨਾ ਦਿੱਤੀ। ਜਦੋਂ ਉਹ ਪਾਰਕ ਵਿੱਚ ਗਈ ਤਾਂ ਦੇਖਿਆ ਕਿ ਉਸ ਦੇ ਭਰਾ ਦੀ ਲਾਸ਼ ਉੱਥੇ ਪਈ ਸੀ। ਜਿਸ ਤੋਂ ਬਾਅਦ ਸਾਰਾ ਪਰਿਵਾਰ ਧਾਵਾਂ ਮਾਰ ਕੇ ਰੋਣ ਲੱਗਾ।

LEAVE A REPLY

Please enter your comment!
Please enter your name here