Friday, October 23, 2026
Home Jammu & Kashmir ਨਹਿਰ ਵਿੱਚ ਬੱਸ ਡਿੱਗਣ ਕਾਰਨ ਹੋਏ 19 ਲੋਕ ਗੰਭੀਰ ਜ਼ਖ਼ਮੀ

ਨਹਿਰ ਵਿੱਚ ਬੱਸ ਡਿੱਗਣ ਕਾਰਨ ਹੋਏ 19 ਲੋਕ ਗੰਭੀਰ ਜ਼ਖ਼ਮੀ

ਜੰਮੂ ਕਸ਼ਮੀਰ (ਦ ਸਟੈਲਰ ਨਿਊਜ਼)।  ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਬੱਸ ਸੜਕ ਤੋਂ ਫਿਸਲ ਕੇ ਨਹਿਰ ਵਿੱਚ ਡਿੱਗ ਪਈ। ਇਸ ਹਾਦਸੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 19 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਡਰਾਈਵਰ ਦੇ ਬੱਸ ਤੋਂ ਕੰਟਰੋਲ ਗੁਆਉਣ ਕਾਰਨ ਇਹ ਘਟਨਾ ਵਾਪਰੀ ਹੈ।

Advertisements

ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਜ਼ਖ਼ਮੀਆਂ ਵਿੱਚ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਸ਼ਾਮਲ ਹਨ। ਸਾਰੇ ਮਜ਼ਦੂਰ ਇੱਕ ਇੱਟ ਭੱਠੇ ਤੇ ਕੰਮ ਕਰਨ ਲਈ ਕਸ਼ਮੀਰ ਜਾ ਰਹੇ ਸਨ।

LEAVE A REPLY

Please enter your comment!
Please enter your name here