ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਤੋਂ ਬਹੁਤ ਹੀ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੇ ਆਦੀ ਨੌਜਵਾਨ ਨੇ ਨਸ਼ੇ ਦੀ ਪੂਰਤੀ ਲਈ ਆਪਣੇ ਮਾਸੀ ਦੇ ਮੁੰਡੇ ਦਾ ਕਤਲ ਕਰ ਦਿੱਤਾ ਅਤੇ ਮਾਸੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਦਿੰਦੇ ਪਿੰਡ ਵਾਸੀ ਨੇ ਦੱਸਿਆ ਕਿ ਨੌਜਵਾਨ ਪੁਰਾਣੀ ਰੰਜਿਸ਼ ਰੱਖੀ ਬੈਠਾ ਸੀ।
ਜਾਣਕਾਰੀ ਮੁਤਾਬਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਮਾਸੀ ਦੇ ਮੁੰਡੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮਾਸੀ ਉੱਤੇ ਵੀ ਹਥਿਆਰ ਨਾਲ ਵਾਰ ਕੀਤੇ, ਜਿਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮਾਸੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ਜਮਾ ਕਰਵਾ ਦਿੱਤਾ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।