ਸ਼੍ਰੀ ਦਰਬਾਰ ਸਾਹਿਬ ਬਾਹਰ ਫੋਟੋਗ੍ਰਾਫ਼ਰਾਂ ਨੇ ਨੌਜਵਾਨ ਨਾਲ ਕੀਤੀ ਕੁੱਟਮਾਰ, ਗੰਭੀਰ ਜ਼ਖ਼ਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼)।  ਅੰਮ੍ਰਿਤਸਰ ਤੋਂ ਇੱਕ ਖ਼ਬਰ ਮਿਲੀ ਹੈ ਜਿੱਥੇ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਉਕਤ ਫੋਟੋਗ੍ਰਾਫਰਾਂ ਨੇ ਸਿੱਖ ਨੌਜਵਾਨ ਬਲਜੀਤ ਸਿੰਘ ਨਾਲ ਕੁੱਟਮਾਰ ਕੀਤੀ ਹੈ ਅਤੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ ਹੈ ਅਤੇ ਉਸਦੀ ਇੱਕ ਬਾਂਹ ਦੀ ਹੱਡੀ ਵੀ ਟੁੱਟ ਗਈ ਹੈ। ਦੱਸ ਦਈਏ ਕਿ ਪਿਛਲੇ ਕੁੱਝ ਦਿਨ ਪਹਿਲਾਂ ਫੋਟੋਗ੍ਰਾਫ਼ਰਾਂ ਨੇ ਮੱਥਾ ਟੇਕਣ ਆਏ ਨਾਬਾਲਗਾਂ ਦੀ ਵੀ ਕੁੱਟਮਾਰ ਕੀਤੀ ਸੀ। ਫੋਟੋਗ੍ਰਾਫ਼ਰਾਂ ਨੂੰ ਸ਼ੱਕ ਸੀ ਕਿ ਉਕਤ ਬਲਜੀਤ ਸਿੰਘ ਵੱਲੋਂ ਉਹਨਾਂ ਨਾਬਾਲਗਾਂ ਨਾਲ ਕੁੱਟਮਾਰ ਕਰਨ ਖਿਲਾਫ਼ ਮਾਮਲਾ ਦਰਜ਼ ਕਰਵਾਇਆ ਗਿਆ ਸੀ।

Advertisements

ਬਲਜੀਤ ਸਿੰਘ ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਜਦੋਂ ਉਹ ਆਪਣੀ  ਜਾਨ ਬਚਾਉਣ ਲਈ ਇੱਕ ਦੁਕਾਨ ਵਿੱਚ ਦਾਖ਼ਲ ਹੋਇਆ ਤਾਂ ਫੋਟੋਗ੍ਰਾਫ਼ਰਾਂ ਨੇ ਬਲਜੀਤ  ਤੇ ਬੋਤਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਉੱਤੇ ਗੰਡਾਸੇ ਨਾਲ ਵੀ ਵਾਰ ਕੀਤੇ ਗਏ। ਬਲਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸੰਬੰਧੀ ਥਾਣਾ ਬੀ ਡਵੀਜ਼ਨ ਦੇ ਐੱਸ.ਐੱਚ.ਓ. ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਇਸ ਸੰਬੰਧੀ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here