ਫ਼ਰੀਦਕੋਟ (ਦ ਸਟੈਲਰ ਨਿਊਜ਼)। ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਫਿੱਡੇ ਕਲਾਂ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਗੰਗਾ ਸਾਹਿਬ ਵਿਖੇ ਅੱਗ ਲੱਗਣ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪੰਜ ਗੁਟਕਾ ਸਾਹਿਬ ਅਗਨ ਭੇਂਟ ਹੋ ਗਏ ਅਤੇ ਸੱਚਖੰਡ ਦਾ ਵੀ ਕਾਫੀ ਨੁਕਸਾਨ ਹੋ ਗਿਆ। ਉਸ ਵਿੱਚ ਲੱਗੇ 7 ਏ.ਸੀ. ਵੀ ਸੜ ਗਏ।
ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆਂ ਜਾ ਰਿਹਾ ਹੈ ਪਰ ਫਿਰ ਵੀ ਜਾਂਚ ਜਾਰੀ ਹੈ। ਸੂਚਨਾ ਮਿਲਦੇ ਹੀ ਪਿੰਡ ਦੇ ਲੋਕ ਇੱਕਠੇ ਹੋ ਗਏ ਅਤ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਤੁਰੰਤ ਪਹੁੰਚ ਗਈਆ। ਜਿਸ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ।